The Khalas Tv Blog Punjab ਗੁਰਦੁਆਰਾ ਸਾਹਿਬ ‘ਚ ਵੜਿਆ ਪਾਣੀ ਤਾਂ ਮੰਤਰੀ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ
Punjab

ਗੁਰਦੁਆਰਾ ਸਾਹਿਬ ‘ਚ ਵੜਿਆ ਪਾਣੀ ਤਾਂ ਮੰਤਰੀ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ

When the water entered the Gurdwara Sahib Minister Bhullar took the holy bodies of Sri Guru Granth Sahib to a safe place.

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੋ ਦਿਨਾਂ ਤੋਂ ਪੱਟੀ ਹਲਕੇ ਦੇ ਲੋਕਾਂ ਦੀ ਲਗਾਤਾਰ ਸੇਵਾ ਕਰ ਰਹੇ ਹਨ। ਜਦੋਂ ਹੜ੍ਹ ਦਾ ਪਾਣੀ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਗਿਆ ਤਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ’ਤੇ ਚੁੱਕ ਕੇ ‘ਸ਼ਬਦ ਗੁਰੂ’ ਨੂੰ ਸੁਰੱਖਿਅਤ ਥਾਂ ’ਤੇ ਪਹੁੰਚਾਇਆ।
ਜਾਣਕਾਰੀ ਮੁਤਾਬਕ ਪੱਟੀ ਦੇ ਪਿੰਡ ਗੋਦਾਈਕੇ ’ਚ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦੇ ਗੁਰਦੁਆਰਾ ਸਾਹਿਬ ’ਚ ਪੂਰੀ ਤਰ੍ਹਾਂ ਪਾਣੀ ਨਾਲ ਭਰ ਚੁੱਕਾ ਹੈ। ਜਿਸ ਕਾਰਨ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨੂੰ ਤਾਂ ਬਾਹਰ ਕੱਢ ਲਿਆਂਦਾ ਗਿਆ ਹੈ ਪਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁਰਦੁਆਰਾ ਸਾਹਿਬ ’ਚ ਹੀ ਰਹਿ ਗਏ ਹਨ। ਇਸ ਖ਼ਬਰ ਤੋਂ ਬਾਅਦ ਕੈਬਨਿਟ ਮੰਤਰੀ ਖ਼ੁਦ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਪੂਰੇ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਪਹੁੰਚਾਉਣ ’ਚ ਮਦਦ ਕੀਤੀ।

ਇਸੇ ਤਰ੍ਹਾਂ ਭੁੱਲਰ ਨੇ ਕਿਸ਼ਤੀ ‘ਤੇ ਸਵਾਰ ਹੋ ਕੇ ਦਰਿਆ ‘ਚ ਫਸੇ ਪਰਿਵਾਰਾਂ ਤੱਕ ਪਹੁੰਚ ਕੇ ਪਿੰਡ ਘੜੂੰਆਂ ਅਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਕੈਬਨਿਟ ਮੰਤਰੀ ਭੁੱਲਰ ਡਿਪਟੀ ਕਮਿਸ਼ਨਰ ਤਰਨਤਾਰਨ ਨਾਲ ਸਤਲੁਜ ਦਰਿਆ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਰਾਹਤ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।

ਬਲਦੀਪ ਕੌਰ ਅਤੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਵੱਲੋਂ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕਰਕੇ ਪਾਣੀ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ।ਅੱਜ ਸਵੇਰੇ ਭੁੱਲਰ ਨੇ ਧੁੱਸੀ ਬੰਨ੍ਹ ’ਤੇ ਪਹੁੰਚ ਕੇ ਲੋਕਾਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਟੁੱਟਣ ਤੋਂ ਬਚਾਇਆ। ਉਨ੍ਹਾਂ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਪਿੰਡ ਕੋਟ ਬੁੱਢਾ, ਮੁਠਿਆਂਵਾਲਾ, ਸੀਤੋ ਮਾਹ ਝੁੱਗੀਆਂ, ਰਾਧਾਲਕੇ, ਭੰਗਾਲਾ, ਤੂਤ, ਝੁਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁਗੀਆਂ ਨੱਥਾ ਸਿੰਘ ਅਤੇ ਝੁਗੀਆਂ ਨੂਰ ਮੁਹੰਮਦ, ਡੁਮਣੀ ਵਾਲਾ, ਜੱਲੋਕੇ, ਬਾਓਵਾਲ, ਬਾਝੋਕੇ, ਬੱਲੜਕੇ, ਰਾਸ ਦਾ ਦੌਰਾ ਕੀਤਾ। ਤਲਵੰਡੀ ਮੋਹਰ ਸਿੰਘ, ਕਿਲ੍ਹਾ ਪੱਟੀ, ਬੰਗਲਾ ਰਾਏ, ਜੋ ਕਿ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇ।

Exit mobile version