‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰੇ ਲੋਕ ਕੋਰੋਨਾ ਦੀਆਂ ਸਾਵਧਾਨੀਆਂ ਵੱਲ ਖ਼ਾਸ ਧਿਆਨ ਦੇਣ। ਪੰਜਾਬੀਆਂ ਵੱਲੋਂ ਮਾਸਕ ਪਾਉਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰਾ ਦਿਨ ਮਾਸਕ ਪਾਉਣਾ ਮੁਸ਼ਕਿਲ ਹੈ ਪਰ ਮਾਹਿਰਾਂ ਮੁਤਾਬਕ ਮਾਸਕ ਕੋਰੋਨਾਵਾਇਰਸ ਤੋਂ 75 ਪ੍ਰਤੀਸ਼ਤ ਸਾਨੂੰ ਸੁਰੱਖਿਅਤ ਰੱਖ ਸਕਦਾ ਹੈ। ਇਸ ਲਈ ਸਾਨੂੰ ਮਾਸਕ ਜ਼ਰੂਰ ਪਾ ਕੇ ਰੱਖਣਾ ਚਾਹੀਦਾ ਹੈ।