India

ਘਾਹ ‘ਚ ਲੁਕੇ ਗੁਰਦੁਆਰਾ ਸਾਹਿਬ ਦੇ ਕਦੋਂ ਹੋਣਗੇ ਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰਾਖੰਡ ਦੇ ਅਲਮੋੜ੍ਹਾ ਵਿੱਚ ਇੱਕ 500 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਾਹਿਬ ਪਾਇਆ ਗਿਆ ਹੈ, ਜਿਸਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਅਤੇ ਇਹ ਗੁਰਦੁਆਰਾ ਘਾਹ ਵਿੱਚ ਲੁਕਿਆ ਹੋਇਆ ਹੈ। ਇਸ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਆ ਕੇ ਬਿਰਾਜੇ ਸਨ। ਪਰ ਹੁਣ ਇਸ ਗੁਰਦੁਆਰਾ ਸਾਹਿਬ ਦੀ ਹਾਲਤ ਬਹੁਤ ਹੀ ਖਸਤਾ ਹੋ ਚੁੱਕੀ ਹੈ। ਗੁਰਦੁਆਰਾ ਸਾਹਿਬ ਦਾ ਸਿਰਫ਼ ਇੱਕ ਹੀ ਗੁੰਬਦ ਬਚਿਆ ਹੈ, ਜਿਸਦੇ ਆਲੇ-ਦੁਆਲੇ ਗੋਡਿਆਂ ਤੋਂ ਉੱਪਰ ਤੱਕ ਘਾਹ ਉੱਗਿਆ ਹੋਇਆ ਹੈ। ਮੌਜੂਦਾ ਸਿੱਖਾਂ ਨੇ ਉੱਤਰਾਖੰਡ ਦੀਆਂ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਸ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਕਰਨ ਦੀ ਮੰਗ ਕੀਤੀ ਹੈ।

ਜਦੋਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਹੈਰਾਨੀ ਹੁੰਦੀ ਹੈ ਕਿ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ-ਸੰਭਾਲ ਲਈ ਬਣਾਈਆਂ ਗਈਆਂ ਸੰਸਥਾਵਾਂ ਇੰਨੀ ਅਣਗਹਿਲੀ ਕਿਉਂ ਵਰਤਦੀਆਂ ਹਨ। ਇਨ੍ਹਾਂ ਸੰਸਥਾਵਾਂ ਵੱਲੋਂ ਪੁਰਾਤਨ ਸਮੇਂ ਤੋਂ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਗੁਰਦੁਆਰਾ ਸਾਹਿਬਾਨਾਂ ਦੀ ਖੋਜ ਕਿਉਂ ਨਹੀਂ ਕੀਤੀ ਜਾਂਦੀ।