The Khalas Tv Blog India “ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿਥੇ ਜਾਣਗੇ “
India

“ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿਥੇ ਜਾਣਗੇ “

"Where will people go if they don't get justice even from the Supreme Court"

"ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿਥੇ ਜਾਣਗੇ "

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਦੀ ਉਸ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਗੁਜਰਾਤ ਸਰਕਾਰ ਨੂੰ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਆਪਣੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਸੁਪਰੀਮ ਕੋਰਟ ਵੱਲੋਂ ਬਿਲਕੀਸ ਬਾਨੋ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਵਾਲ ਕੀਤਾ ਕਿ ਜੇ ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿੱਥੇ ਜਾਣਗੇ? ਮਾਲੀਵਾਲ ਨੇ ਟਵੀਟ ਕੀਤਾ,‘ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਬਾਨੋ ਨਾਲ 21 ਸਾਲ ਦੀ ਉਮਰ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਉਸ ਦੇ ਤਿੰਨ ਸਾਲ ਦੇ ਬੇਟੇ ਅਤੇ ਛੇ ਹੋਰ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਗੁਜਰਾਤ ਸਰਕਾਰ ਨੇ ਸਾਰੇ ਬਲਾਤਕਾਰੀਆਂ ਨੂੰ ਆਜ਼ਾਦ ਕਰ ਦਿੱਤਾ। ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿੱਥੇ ਜਾਣਗੇ?

ਪੀੜਤ ਬਿਲਕਿਸ ਬਾਨੋ ਨੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਸਾਰੇ ਦੋਸ਼ੀਆਂ ਨੂੰ ਵਾਪਸ ਜੇਲ੍ਹ ਭੇਜਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਜਸਟਿਸ ਬੇਲਾ ਐਮ ਤ੍ਰਿਵੇਦੀ ਨੇ ਬਿਲਕਿਸ ਬਾਨੋ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਲਕਿਸ ਬਾਨੋ ਨੇ ਕਿਹਾ ਸੀ ਕਿ ਉਸ ਅਤੇ ਉਸ ਦੇ ਪਰਿਵਾਰ ਦੇ 7 ਲੋਕਾਂ ਨਾਲ ਸਬੰਧਤ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੇ ਉਸ ਦਾ ਨਿਆਂ ਵਿੱਚ ਵਿਸ਼ਵਾਸ ਤੋੜ ਦਿੱਤਾ ਹੈ। ਬਿਲਕਿਸ ਬਾਨੋ ਗੈਂਗਰੇਪ ਅਤੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਦੋਸ਼ੀ ਠਹਿਰਾਏ ਗਏ ਸਾਰੇ 11 ਲੋਕਾਂ ਨੂੰ 15 ਅਗਸਤ ਨੂੰ ਗੋਧਰਾ ਸਬ-ਜੇਲ ਤੋਂ ਰਿਹਾਅ ਕਰ ਦਿੱਤਾ ਗਿਆ ਸੀ ਜਦੋਂ ਭਾਜਪਾ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਉਨ੍ਹਾਂ ਨੂੰ ਆਪਣੀ ਮਾਫੀ ਨੀਤੀ ਦੇ ਤਹਿਤ ਮੁਆਫ ਕਰ ਦਿੱਤਾ ਸੀ।

 

 

Exit mobile version