India Lok Sabha Election 2024 Punjab

ਪੰਜਾਬ ਦੇ ਕਿਸ ਉਮੀਦਵਾਰ ਨੇ ਕਿਸ ਨੂੰ ਕਿੰਨੀਆਂ ਵੋਟਾਂ ਨਾਲ ਹਰਾਇਆ, ਜਾਣਨ ਲਈ ਪੜ੍ਹੋ ਪੂਰਾ ਵੇਰਵਾ

ਪੰਜਾਬ ਦੇ ਚੋਣ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਕਾਂਗਰਸ ਨੇ 7 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ 3 ਸੀਟਾਂ ਅਤੇ ਅਕਾਲੀ ਦਲ ਨੇ 1 ਅਤੇ 2 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।

1 ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਾਜਪਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 40301 ਵੋਟਾਂ ਹਰਾਇਆ ਹੈ।

2 ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

3 ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49656 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

4 ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੂੰ 70053 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

5 ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

6 ਫਿਰੋਜਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

7 ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਵਿਰੋਧੀ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ 82861 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

8 ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੀ ਯਾਮਿਨੀ ਗੌਮਰ ਨੂੰ 44111 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

9 ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿਕੂੰ ਨੂੰ 175993 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

10 ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 197120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

11 ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 20942 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

12 ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ 14831 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

13 ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

 

ਇਹ ਵੀ ਪੜ੍ਹੋ – ਟੀਡੀਪੀ ਨਿਭਾਏਗੀ ਕਿੰਗ ਮੇਕਰ ਦੀ ਭੂਮੀਕਾ, 2018 ਵਿੱਚ ਵਿਗੜੇ ਸੀ ਭਾਜਪਾ ਨਾਲ ਰਿਸ਼ਤੇ