‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਵਾਈਜ਼ਡ PSTET 2011 ਮੈਰਿਟ ਹੋਲਡਰਜ਼ ਵੱਲੋਂ ਸਿੱਖਿਆ ਵਿਭਾਗ ਦੇ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਇਨ੍ਹਾਂ ਵੱਲੋਂ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਤਿੰਨ ਦਿਨਾਂ ਤੋਂ ਦਿਨ-ਰਾਤ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਿੱਖਿਆਰ ਵਿਭਾਗ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਗੌਰ ਨਹੀਂ ਕੀਤਾ ਜਾ ਰਿਹਾ। ਤਿੰਨ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਮੈਰਿਟ ਹੋਲਡਰਸ ਲਈ ਲੰਗਰ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਤੋਂ ਹੋ ਰਿਹਾ ਹੈ ਕਿਉਂਕਿ ਤਿੰਨ ਦਿਨਾਂ ਤੋਂ ਇਹ ਅਧਿਆਪਕ ਆਪਣੇ ਘਰ ਨਹੀਂ ਗਏ। ਇਨ੍ਹਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਹਾਈਕੋਰਟ ਦੇ ਆਦੇਸ਼ਾਂ ਨੂੰ ਲਾਗੂ ਨਹੀਂ ਕਰ ਰਿਹਾ।
ਕੀ ਹਨ ਮੰਗਾਂ ?
• ਸਿੱਖਿਆ ਵਿਭਾਗ ਗੀ ਅਣਗਹਿਲੀ ਕਾਰਨ 3442 ਅਤੇ 5178 ਅਸਾਮੀਆਂ ਵਿੱਚ ਨਿਯੁਕਤ ਹੋਣ ਤੋਂ ਵਾਂਝੇ ਰਹਿ ਗਏ ਉੱਚੀ ਮੈਰਿਟ ਰੱਖਦੇ ਰਿਵਾਈਜ਼ਡ PSTET 2011 ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ।
• ਮਾਣਯੋਗ ਹਾਈਕੋਰਟ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਦਿੱਤੇ ਫੈਸਲੇ ਦੇ ਨਿਰਦੇਸ਼ਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।
• ਉਮੀਦਵਾਰਾਂ ਨੂੰ ਬਣਦੇ ਹੱਕ ਜਲਦੀ ਤੋਂ ਜਲਦੀ ਦੇ ਕੇ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰੇ।