‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਬਟਾਲਾ ਤੋਂ ਲੜਨ ਦਾ ਐਲਾਨ ਕੀਤਾ ਹੈ। ਸੇਖੜੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ਗੀ ਜਤਾਉਂਦਿਆਂ ਕਿਹਾ ਕਿ ਉਹ ਤਾਂ ਦੋ ਸਾਲ ਤੋਂ ਕੈਪਟਨ ਤੋਂ ਮਿਲਣ ਦਾ ਸਮਾਂ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਸਮਾਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹਾਲੇ ਤੱਕ ਤਾਂ ਕੈਪਟਨ ਨੂੰ ਭੇਜੇ ਗਏ ਉਨ੍ਹਾਂ ਦੇ ਮੈਸੇਜ ਨੂੰ ਵੀ ਨਹੀਂ ਵੇਖਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੈਪਟਨ ਨੂੰ ਵੱਖ-ਵੱਖ ਮਾਧਿਅਮਾਂ ਦੇ ਰਾਹੀਂ ਕੈਪਟਨ ਨੂੰ ਮਿਲਣ ਲਈ ਸਮਾਂ ਮੰਗਿਆ ਸੀ।