Punjab

ਬਿਨਾ ਨਾਮ ਲਏ CM ਨੇ ਕਿਸ ‘ਤੇ ਸਾਧਿਆ ਨਿਸ਼ਾਨਾ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ (ਡਿਸਪ੍ਰੋਪੋਰਸ਼ਨੇਟ ਅਸੈੱਟਸ) ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਬਾਅਦ ਉਹ ਅੱਜ ਨਾਭਾ ਜੇਲ੍ਹ ਤੋਂ ਰਿਹਾ ਹੋ ਕੇ ਬਾਹਰ ਆਉਣਗੇ। ਬਿਕਰਮ ਮਜੀਠੀਆ ਜੂਨ 2025 ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ ਅਤੇ ਲਗਭਗ 6-7 ਮਹੀਨੇ ਜੇਲ੍ਹ ਵਿੱਚ ਰਹੇ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਨਾਂ ਨਾਂ ਲਏ ਡੇਰਾ ਮੁਖੀ ਤੇ ਤੰਜ ਕੱਸੇ। ਉਨ੍ਹਾਂ ਨੇ ਇੱਕ ਪੋਸਟ ਵਿੱਚ ਲਿਖਿਆ: – ”ਕੱਲ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।” ਇਸ ਨਾਲ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਇਸ ਨੂੰ ਅਦਾਲਤੀ ਪ੍ਰਕਿਰਿਆ ਤੇ ਸਵਾਲ ਉਠਾਉਣ ਵਜੋਂ ਵੇਖਿਆ ਜਾ ਰਿਹਾ ਹੈ। ਅਕਾਲੀ ਦਲ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਉਹ ਇਸ ਫੈਸਲੇ ਨੂੰ ਨਿਆਂ ਦੀ ਜਿੱਤ ਦੱਸ ਰਹੇ ਹਨ, ਜਦਕਿ ਸੱਤਾਧਾਰੀ ਧਿਰ ਇਸ ਨੂੰ ਵਿਵਾਦਿਤ ਮਾਨ ਰਹੀ ਹੈ। ਇਹ ਘਟਨਾ ਪੰਜਾਬ ਦੀ ਸਿਆਸਤ ਵਿੱਚ ਨਵੀਂ ਬਹਿਸ ਛੇੜ ਰਹੀ ਹੈ।

ਦੱਸ ਦਈਏ ਕਿ ਲੰਘੇ ਕ ਜ਼ਮਾਨਤ ਮਿਲਣ ਤੋਂ ਠੀਕ ਪਹਿਲਾਂ ਕੱਲ੍ਹ ਡੇਰਾ ਬਿਆਸ (ਰਾਧਾ ਸੁਆਮੀ ਸਤਸੰਗ ਬਿਆਸ) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਉਨ੍ਹਾਂ ਦੀ ਦੂਜੀ ਮੁਲਾਕਾਤ ਸੀ। ਮੁਲਾਕਾਤ ਮਗਰੋਂ ਬਾਬਾ ਢਿੱਲੋਂ ਨੇ ਮੀਡੀਆ ਨੂੰ ਦੱਸਿਆ ਕਿ ਮਜੀਠੀਆ ਉੱਤੇ ਲੱਗੇ ਸਾਰੇ ਦੋਸ਼ (ਖਾਸ ਕਰਕੇ ਡਰੱਗ ਨਾਲ ਜੁੜੇ ਅਤੇ ਆਮਦਨ ਤੋਂ ਵੱਧ ਜਾਇਦਾਦ ਵਾਲੇ) ਝੂਠੇ ਅਤੇ ਬਣਾਵਟੀ ਹਨ। ਉਨ੍ਹਾਂ ਨੇ ਇਸ ਨੂੰ ਪਰਿਵਾਰਕ ਸਬੰਧਾਂ ਕਰਕੇ ਮੁਲਾਕਾਤ ਦੱਸਿਆ ਪਰ ਇਸ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ।