ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghnir Singh) ਨੇ ਵਿਦੇਸ਼ਾਂ ਵਿੱਚ ਸੋਸ਼ਲ ਮੀਡੀਆ ‘ਤੇ ਸਿੱਖਾਂ ਅਤੇ ਮੁਸਲਮਾਨਾਂ ਦੇ ਭੇਸ ਅਤੇ ਨਾਵਾਂ ਵਾਲੇ ਖਾਤੇ ਬਣਾ ਕੇ ਸਿੱਖਾਂ ਅਤੇ ਇਸਲਾਮ ਧਰਮ ਟਕਰਾਅ ਪੈਦਾ ਕਰਨ ਤੇ ਕਿਹਾ ਹੈ ਕਿ ਕਿਸੇ ਵੀ ਧਰਮ ਅਤੇ ਪੀਰਾਂ ਪੈਗੰਬਰਾਂ ਬਾਰੇ ਗਲਤ ਸੋਚ ਰੱਖਣ ਵਾਲੇ ਇਨਸਾਨ ਕਦੇ ਵੀ ਕਿਸੇ ਧਰਮ ਦੇ ਪੈਰੋਕਾਰ ਨਹੀਂ ਹੋ ਸਕਦੇ।
ਇਸ ਸਬੰਧੀ ਅਕਾਲ ਤਖਤ ਸਾਹਿਬ ਤੋਂ ਜਾਰੀ ਲਿਖਤੀ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਕਈ ਲਿਖਤੀ ਰੂਪ ਵਿੱਚ ਸ਼ਿਕਾਇਤਾਂ ਪੁੱਜੀਆਂ ਹਨ ਕਿ ਵਿਦੇਸ਼ਾਂ ਵਿੱਚ ਕਈ ਸਿੱਖਾਂ ਦੇ ਨਾਵਾਂ ‘ਤੇ ਟਿਕਟਾਕ ਖਾਤੇ ਬਣੇ ਹੋਏ ਹਨ, ਜਿਸ ਨਾਲ ਉਹ ਇਸਲਾਮ ਧਰਮ ਦੇ ਖਿਲਾਫ ਨਫਰਤ ਭਰੇ ਬਿਆਨ ਦੇ ਰਹੇ ਹਨ ਅਤੇ ਇਸੇ ਤਰ੍ਹਾਂ ਹੀ ਮੁਸਲਮਾਨਾਂ ਦੇ ਨਾਵਾਂ ਵਾਲੇ ਕਈ ਟਿਕਟਾਕ ਤੇ ਖਾਤੇ ਹਨ ਜੋ ਸਿੱਖ ਧਰਮ ਦੇ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ। ਇਸ ਸਭ ਕੁਝ ਨਾ ਤਾਂ ਸੱਚਾ ਸਿੱਖ ਕਰ ਸਕਦਾ ਹੈ ਅਤੇ ਨਾ ਹੀ ਸੱਚਾ ਮੁਸਲਮਾਨ। ਜਥੇਦਾਰ ਨੇ ਕਿਹਾ ਕਿ ਇਹ ਇਕ ਡੂੰਘੀ ਸਾਜਿਸ਼ ਹੈ, ਜੋ ਦੋਵੇਂ ਧਰਮਾਂ ਦੇ ਲੋਕਾਂ ਨੂੰ ਲੜਾਉਣਾ ਚਾਹੁੰਦੇ ਹਨ। ਜਥੇਦਾਰ ਨੇ ਦੇਸ਼ ਅਤੇ ਵਿਦੇਸ਼ ਵਿੱਚ ਰਹਿ ਰਹੇ ਲੋਕਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿ ਕੇ ਦਸ ਗੁਰੂ ਸਾਹਿਬਾਨ ਦੇ ਆਸ਼ੇ ਮੁਤਾਬਕ ਆਪਣੇ ਧਰਮ ਵਿੱਚ ਪ੍ਰਪੱਕ ਰਹਿਣ ਤੇ ਦੂਜੇ ਧਰਮਾਂ ਦਾ ਸਤਿਕਾਰ ਕਰਨ ਦਾ ਆਦੇਸ਼ ਦਿੱਤਾ ਹੈ।
ਜਥੇਦਾਰ ਨੇ ਮੁਸਲਮਾਨ ਭਾਈਚਾਰੇ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਹੈ। ਜਥੇਦਾਰ ਨੇ ਕਿਹਾ ਕਿ ਜੋ ਵੀ ਕੋਈ ਸੋਸ਼ਲ ਮੀਡੀਆ ਤੇ ਸਿੱਖ ਦੇ ਭੇਸ ਵਿੱਚ ਇਸਲਾਮ ਪ੍ਰਤੀ ਗਲਤ ਬਿਆਨਬਾਜ਼ੀ ਕਰਦਾ ਹੈ ਉਸ ਨੂੰ ਸਿੱਖ ਨਾ ਸਮਝਿਆ ਜਾਵੇ।
ਜਥੇਦਾਨ ਨੇ ਮੁਸਲਮਾਨ ਭਾਈਚਾਰੇ ਨੂੰ ਵਿਸ਼ਵਾਸ਼ ਦਵਾਇਆ ਕਿ ਸਿੱਖ ਇਸ ਸਾਜਿਸ਼ ਨੂੰ ਨੰਗਾ ਕਰਨ ਲਈ ਹਰ ਤਰੀਕੇ ਨਾਲ ਆਪਣੇ ਮੁਸਲਮਾਨ ਭਰਾਵਾਂ ਨਾਲ ਖੜ੍ਹੇ ਹਨ। ਜਥੇਦਾਰ ਨੇ ਮੁਸਲਮਾਨ ਭਾਈਚਾਰੇ ਨੂੰ ਵੀ ਸਿੱਖ ਕੌਮ ਨਾਲ ਇਸ ਮਾਮਲੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ