Punjab

“ਹਰਿਆਣਾ ਅਤੇ ਰਾਜਸਥਾਨ ਨੂੰ ਹੁਣ ਤੱਕ ਜਾ ਰਹੇ ਪਾਣੀ ਜਾ ਜਿੰਮੇਵਾਰ ਕੌਣ ਹੈ” : ਮਾਲਵਿੰਗਰ ਕੰਗ

"Who is responsible for the water going to Haryana and Rajasthan so far" : Malvinger Kang

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਇਆ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨਸ਼ੇ ਨੂੰ ਲੈ ਪੰਜਾਬ ਸਰਕਾਰ ਲਗਾਤਾਰ ਸਖਤ ਕਦਮ ਉਠਾ ਰਹੀ ਹੈ। ਕੰਗ ਨੇ ਕਿਹਾ ਕਿ ਨਸ਼ੇ ਦੀ ਦਲਦਲ ਨੇ ਪੰਜਾਬ ਦੇ ਜਵਾਨੀ ਨੂੰ ਜਕੜ ਰੱਖਿਆ ਹੈ।

ਨਸ਼ੇ ਦੇ ਮੁੱਦੇ ‘ਤੇ ਕੰਗ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ੇ ਨੂੰ ਬੜਾਵਾ ਦਿੱਤਾ ਅਤੇ ਡਰੱਗ ਮਾਫੀਆ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਇਸ ਲਈ ਉਤਸ਼ਾਹਿਤ ਕੀਤਾ ਕਿਉਂਕਿ ਉਸ ਦੇ ਇਸ ਨਾਲ ਵਿੱਤੀ ਹਿੱਤ ਜੁੜੇ ਹੋਏ ਸਨ।

ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ‘ਚੋਂ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ ਗਿਆ।  ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵੱਡੇ ਕਦਮ ਚੁੱਕੇ ਹਨ।  ਚਾਹੇ ਉਹ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ ਜਾਂ ਫਿਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਅਫਸਰਾਂ ਖਿਲਾਫ ਕਾਰਵਾਈ ਹੋਵੇ।  ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕਈ ਤਰ੍ਹਾਂ ਦੇ ਅਪਰੇਸ਼ਨ ਚਲਾਏ ਹਨ।

ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਕੁਝ ਲੋਕ ਸਰਕਾਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ, ਪਰ ਉਹ ਦੱਸਣ ਕਿ ਦਰਬਾਰ ਸਾਹਿਬ ਤੋਂ ਸ਼ੁਰੂ ਕਰਨ ਵਿੱਚ ਕੀ ਦਿੱਕਤ ਹੈ?  ਉਨ੍ਹਾਂ ਕਿਹਾ ਕਿ ਪੰਜਾਬੀ ਕੋਈ ਵੀ ਕੰਮ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਹੀ ਸ਼ੁਰੂ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੂੰ ਲੱਗਦਾ ਹੈ ਜਿਵੇਂ ਦਰਬਾਰ ਸਾਹਿਬ ‘ਤੇ ਸਿਰਫ਼ ਉਨ੍ਹਾਂ ਦਾ ਹੀ ਹੱਕ ਹੈ।  ਇਸ ਵੱਡੇ ਮਿਸ਼ਨ ਦੀ ਸ਼ੁਰੂਆਤ ਦਰਬਾਰ ਸਾਹਿਬ ਤੋਂ ਕੀਤੀ ਗਈ ਸੀ ਤਾਂ ਜੋ ਪ੍ਰਮਾਤਮਾ ਇਸ ਮਿਸ਼ਨ ਨੂੰ ਕਾਮਯਾਬ ਕਰਨ ਲਈ ਸਰਕਾਰ ਨੂੰ ਹੌਸਲਾ ਤੇ ਹਿੰਮਤ ਦੇਵੇ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।  ਕੰਗ ਨੇ ਪੰਜਾਬ ਦੇ ਨੌਜਵਾਨਾਂ ਅਤੇ ਦੇਸ਼-ਵਿਦੇਸ਼ ‘ਚ ਵੱਸਦੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ‘ਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਮਿਸ਼ਨ ‘ਚ ਸਰਕਾਰ ਦਾ ਸਾਥ ਦੇਣ ਅਤੇ ਸਹਿਯੋਗ ਦੇਣ।

ਕੰਗ ਨੇ ਗਵਰਨਰ ਦੇ GST ਸੋਧ ਬਿੱਲਾਂ ‘ਤੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਰਾਜਪਾਲ ਸਾਬ੍ਹ ਪੰਜਾਬ ਹਮੇਤੀ ਬਣਦੇ ਹੋ ਤਾਂ ਮੁੱਖ ਮੰਤਰੀ ਮਾਨ ਦੀਆਂ ਚਿੱਠੀਆਂ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਓ। ਕੰਗ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਹੱਕ ਦਾ ਪੈਸੇ ਦੇਣ ਲਈ ਫਿਕਰਮੰਦੀ ਦਿਖਾਉਣ।

ਕੰਗ ਨੇ SYL ਦੇ ਮੁੱਦੇ ‘ਤੇ ਸੰਦੀਪ ਪਾਠਕ ਦੇ ਬਿਆਨ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਬੋਲਿਆ ਹੈ। ਕੰਗ ਨੇ ਕਿਹਾ ਕਿ ਉਨ੍ਹਾਂ ਨੇ ਇਹ ਨਹੀਂ ਕਿਹਾ ਕਿ ਪੰਜਾਬ ਦੇ ਹੱਕ ਮਾਰੋ। ਕੰਗ ਨੇ ਸੰਦੀਪ ਪਾਠਕ ਦੇ ਪੱਖ ਪੂਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਤੇ ਹਰਿਆਣਾ ਨੂੰ ਹੱਕ ਮਿਲੇ।

  • ਕੰਗ ਨੇ ਸੁਨੀਲ ਜਾਖੜ ਦੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਹਰਿਆਣਾ ਨੂੰ ਹੁਣ ਤੱਕ ਜਾ ਰਹੇ ਪਾਣੀ ਜਾ ਜਿੰਮੇਵਾਰ ਕੌਣ ਹੈ ?
  • ਉਨ੍ਹਾਂ ਨੇ ਕਿਹਾ ਕਿ ਜਿਨਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਹੁਣ ਤੱਕ ਜਾ ਰਿਹਾ ਹੈ, ਕੀ ਉਸ ਲਈ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਮੁਆਫੀ ਮੰਗੇਗੀ?