The Khalas Tv Blog Punjab ਕੌਣ ਸੁਣਦੈ ਕੁੰਵਰ ਵਿਜੇ ਪ੍ਰਤਾਪ ਦੀ ਹੂਕ ਨੂੰ !
Punjab

ਕੌਣ ਸੁਣਦੈ ਕੁੰਵਰ ਵਿਜੇ ਪ੍ਰਤਾਪ ਦੀ ਹੂਕ ਨੂੰ !

ਦ ਖ਼ਾਲਸ ਬਿਊਰੋ : ਬਹਿਬਲ ਕਲਾਂ ਗੋ ਲੀ ਕਾਂ ਡ ਵਿੱਚ ਸ਼ ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਜਿਹੜੇ ਕਿ ਸਵਾ ਮਹੀਨੇ ਤੋਂ ਇਨਸਾਫ ਦੀ ਮੰਗ ਨੂੰ ਲੈ ਕੇ ਧਰਨੇ ਉੱਤੇ ਬੈਠੇ ਹੋਏ ਹਨ, ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 24 ਘੰਟਿਆਂ ਵਿੱਚ ਇਨਸਾਫ ਦੇਣ ਦਾ ਵਾਅਦਾ ਚੇਤੇ ਕਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਦੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਡੱਕਣ ਦਾ ਭਰੋਸਾ ਦਿਵਾਇਆ ਸੀ ਪਰ ਹੁਣ ਦੋ ਤੋਂ ਵੱਧ ਮਹੀਨੇ ਬੀਤਣ ਤੋਂ ਬਾਅਦ ਵੀ ਇਨਸਾਫ ਦੇਣ ਲਈ ਗੋਹਲੇ ਦੀ ਪਹਿਲੀ ਪੂਣੀ ਵੀ ਨਹੀਂ ਕੱਤੀ ਗਈ ਹੈ।

ਕੇਜਰੀਵਾਲ ਨੇ ਸਾਬਕਾ ਆਈਜੀ ਅਤੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਸੀ ਕਿ ਮਸਲਾ 24 ਘੰਟੇ ਵਿੱਚ ਹੱਲ ਹੋ ਸਕਦਾ ਹੈ ਪਰ ਅੱਜ ਉਸੇ ਵਿਧਾਇਕ ਦੀ ਹੂਕ ਵੱਲ ਕੰਨ ਨਹੀਂ ਧਰਿਆ ਜਾ ਰਿਹਾ। ਕੁੰਵਰ ਵਿਜੇ ਪ੍ਰਤਾਪ ਸਿੰਘ ਸਰਕਾਰ ਨੂੰ ਪੱਤਰ ਲਿਖ ਕੇ ਵੀ ਵਾਅਦਾ ਯਾਦ ਕਰਾ ਰਿਹਾ ਹੈ ਪਰ ਮੁੱਖ ਮੰਤਰੀ ਅਤੇ ਗ੍ਰਹਿ ਸਕੱਤਰ ਸਮੇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਕੰਨੀਂ ਆਵਾਜ਼ ਨਹੀਂ ਪੈ ਰਹੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਜਿਹੜੇ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦੀ ਜਾਂਚ ਲਈ ਗਠਿਤ ਸਿੱਟ ਦੇ ਮੁਖੀ ਸਨ, ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਉਹ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀਆਂ ਲਿਖ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕਰਦੇ ਰਹੇ ਪਰ ਉਨ੍ਹਾਂ ਦੀ ਆਪਣੀ ਸਰਕਾਰ ਹੋਣ ਉੱਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ।

Exit mobile version