The Khalas Tv Blog India ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਕਿਸਨੇ ਚਾੜੇ ਹੁਕਮ
India Punjab

ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਕਿਸਨੇ ਚਾੜੇ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਐੱਸਡੀਐੱਮ ਚਾਣਕਯਪੁਰੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਕੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਕਿਸੇ ਵੀ ਸੂਰਤ ਵਿੱਚ ਇਸ ਹੁਕਮ ਨੂੰ ਨਹੀਂ ਮੰਨਾਂਗੇ। ਤੁਸੀਂ ਭੇਜ ਦਿਉ ਜੇਲ੍ਹ ਅੰਦਰ ਪਰ ਅਸੀਂ ਬਿਲਕੁਲ ਨਹੀਂ ਡਰਦੇ। ਤੁਸੀਂ ਸਾਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਤੋਂ ਨਹੀਂ ਰੋਕ ਸਕਦੇ।

ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕਰਦਿਆਂ ਕਿਹਾ ਕਿ ਕੋਵਿਡ ਉਲੰਘਣਾ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਬਾਰੇ ਐਸਡੀਐਮ ਚਾਣਕਯਪੁਰੀ ਦੁਆਰਾ ਦਿੱਤੇ ਗਏ ਆਦੇਸ਼ ਨੂੰ ਰੱਦ ਕੀਤਾ ਜਾਵੇ। ਦਿੱਲੀ ਸਰਕਾਰ ਦੇ ਅਧਿਕਾਰੀਆਂ ਦੇ ਇਸ ਹੁਕਮ ਅਤੇ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜੇਕਰ ਹੁਕਮ ਨੂੰ ਰੱਦ ਨਾ ਕੀਤਾ ਗਿਆ ਤਾਂ ਸਿੱਖ ਅਜਿਹੀ ਤਾਨਾਸ਼ਾਹੀ ਮਾਨਸਿਕਤਾ ਦਾ ਵਿਰੋਧ ਕਰਨਗੇ। ਸਿਰਸਾ ਨੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Exit mobile version