ਚੰਡੀਗੜ੍ਹ : ਹਲਕਾ ਅਮਰਗੜ੍ਹ (Amargarh) ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (Jaswant Singh Gajjanmajra) ਨੂੰ ਜ਼ਮਾਨਤ (Bail) ਮਿਲਣ ਤੋ ਬਾਅਦ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ਦੇ ਚੱਲਦਿਆਂ ਮੰਗਲਵਾਰ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਤੋਂ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਸਮਰਥਕ ਪਟਿਆਲਾ ਕੇਂਦਰੀ ਜੇਲ੍ਹ ਦੇ ਬਾਹਰ ਇਕੱਠੇ ਹੋ ਗਏ।
ਉਹਨਾਂ ਦੀ ਰਿਹਾਈ ਦਾ ਇੰਤਜ਼ਾਰ ਕਰ ਰਹੇ ਪਰਿਵਾਰ ਅਤੇ ਸਮਰਥਕਾਂ ਨੂੰ ਉਸ ਸਮੇਂ ਨਿਰਾਸ਼ ਹੋਣਾ ਪੈ ਗਿਆ ਜਦੋਂ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ’ਤੇ ਜੇਲ੍ਹ ਪ੍ਰਬੰਧਕਾਂ ਨੇ ਉਹਨਾਂ ਨੂੰ ਰਿਹਾਅ ਨਹੀਂ ਕੀਤਾ। ਜਸਵੰਤ ਸਿੰਘ ਗੱਜਣਮਾਜਰਾ ਕਰੀਬ 11 ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਵਾਲੇ ਸਨ।
ਉਨ੍ਹਾਂ ਖ਼ਿਲਾਫ਼ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ, ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ ਸੀ।
ਇਹ ਵੀ ਪੜ੍ਹੋ – ਤਿੰਨ ਹਫ਼ਤਿਆਂ ‘ਚ ਨਗਦੀ ਸਮੇਤ 252 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਜ਼ਬਤ