ਪੰਜਾਬ ਵਿੱਚ ਭਾਜਪਾ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਨਾ ਆਉਣ ਦਾ ਦਾਅਵਾ ਕੀਤਾ ਹੈ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ‘ਆਪ’ ਨੂੰ ਮੌਕਾ ਦੇ ਦੇਖਣ, ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਾਡੀ ਸਰਕਾਰ ਨੇ ਪੰਜਾਬ ਵਿੱਚ ਵਧੀਆ ਕੰਮ ਨਾ ਕੀਤਾ ਤਾਂ ਉਹ ਦੁਬਾਰਾ ਵੋਟਾਂ ਮੰਗਣ ਲਈ ਪੰਜਾਬ ਨਹੀਂ ਆਉਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਭਾਜਪਾ ਦੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚਾਹੇ ਤੁਸੀ ਭਾਜਪਾ ਦੇ ਵਰਕਰ ਹੋ ਪਰ ਇਸ ਵਾਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਇਓ ।
ਉਨ੍ਹਾਂ ਨੇ ਕਿਹਾ ਕਿ ਭਾਜਪਾ ਅਕਾਲੀ ਦਲ ਗਠਜੋੜ ਨੇ ਪੰਜਾਬ ‘ਤੇ ਦਸ ਸਾਲ ਕਰਕੇ ਪੰਜਾਬ ਨੂੰ ਲੁੱਟ ਕੇ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੂੰ ਮੌਕਾ ਦੇਣ ਦਾ ਮਤਲਵ ਪੰਜਾਬ ਨੂੰ ਮੁੜ ਤੋਂ ਬਾਰਬਾਦੀ ਦੇ ਕਿਨਾਰੇ ਲੈ ਕੇ ਜਾਣਾ। ਉਨ੍ਹਾਂ ਨੇ ਭਾਜਪਾ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ‘ਆਪ’ ਨੂੰ ਵੋਟ ਦੇਣ ਨਾਲ ਸਭ ਤੋਂ ਵੱਧ ਫਾਇਦਾ ਤੁਹਾਨੂੰ ਹੀ ਹੋਵੇਗਾ।
- ਉਨ੍ਹਾਂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੀ ਸਰਕਾਰ ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕੇਗੀ।
- ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਹਰ ਮਹਿਲਾ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵੇਗੀ, ਜਿਸ ਨਾਲ ਉਨਾਂ ਦੀ ਪਰਿਵਾਰ ਦਾ ਖਰਚਾ ਚੱਲ ਸਕੇਗਾ।
- ਉਨ੍ਹਾਂ ਨੇ ਕਿਹਾ ਅਸੀਂ ਪੂਰਾ ਪੰਜਾਬ ਨੂੰ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ।