Punjab

ਰੁਲਦੂ ਸਿੰਘ ਨੇ ਮਾਨਸਾ ਤੋਂ ਕਿਉਂ ਵਾਪਸ ਲਿਆ ਆਪਣਾ ਉਮੀਦਵਾਰ

ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਮੰਨਣ ਦੀ ਬਜਾਇ ਲਖੀਮਪੁਰ ਖੀਰੀ ਕਾਂਡ ਦੇ ਮੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦਿਵਾਉਣ ਦੇ ਰੋਸ ਵਜੋਂ ਪੰਜਾਬ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਚੋਂ ਆਪਣਾ ਉਮੀਦਵਾਰ ਗੁਰਨਾਮ ਸਿੰਘ ਭੀਖੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ
ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ । ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਸੰਵਿਧਾਨ ਦੀ ਥਾਂ ਮੋਦੀ ਦਾ ਹੁਕਮ ਚਲ ਰਿਹਾ ਹੈ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੰਗ ਸੀ ਕਿ ਲਖੀਮਪੁਰ ਖੀਰੀ ਕਾਂ ਡ ਦੇ ਮੁੱਖ ਸ਼ਾ ਜਿਸ਼ ਘਾੜੇ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਉਸਨੂੰ ਗ੍ਰਿ ਫਤਾਰ ਕੀਤਾ ਜਾਵੇ ਪਰ ਮੋਦੀ ਸਰਕਾਰ ਨੇ ਅਜਿਹਾ ਕਰਨ ਦੀ ਥਾਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲ ਜ਼ਮ ਅਸ਼ੀਸ਼ ਮਿਸ਼ਰਾ ਜਮਾਨਤ ਦਿਵਾ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਸ ਜ਼ਾਵਾਂ ਪੂਰੀਆਂ ਕਰ ਚੱਕੇ ਬੰਦੀ ਸਿੰਘਾਂ ਸਮੇਤ ਦੇਸ਼ ਦੇ ਅਨੇਕਾਂ ਲੋਕਾਂ ਨੂੰ ਜੇਲਾਂ ਵਿਚ ਬੰਦ ਕੀਤਾ ਹੋਇਆ ਹੈ। ਦੂਸਰੇ ਪਾਸੇ ਭਾਪਜਾ ਦੀ ਛਤਰਛਾਇਆ ਹੇਠ ਦੇਸ਼ ਅੰਦਰ ਗੁੰਡਾ ਗਰਦੀ ਕਰ ਰਹੇ ਗੁੰ ਡਿਆਂ ਅਤੇ ਬਲਾਤ ਕਾਰੀਆਂ ਨੂੰ ਜਮਾਨਤਾਂ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਯੂ.ਪੀ. ਸਮੇਤ ਬਾਕੀ ਰਾਜਾਂ ਵਿਚ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ। ਜਥੇਬੰਦੀ ਵੱਲੋਂ 14 ਫਰਬਰੀ ਤੋਂ 16 ਫਰਬਰੀ ਤੱਕ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇਣ ਦੇ ਵਿ ਰੋਧ ਵਿਚ ਮੋਦੀ ਦੇ ਪੁਤ ਲੇ ਸਾ ੜੇ ਜਾਣਗੇ ਅਤੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿ ਰੋਧ ਕੀਤਾ ਜਾਵੇਗਾ।