ਨਵੀਂ ਦਿੱਲੀ : ਗਾਜ਼ੀਆਬਾਦ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਇੱਕ ਔਰਤ ਨੇ ਆਪਣੇ ਪਤੀ ਦੀ ਹੀ ਛਿੱਤਰ-ਪਰੇਡ ਕਰ ਦਿੱਤੀ। ਇਸ ਸਾਰੀ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ।
ਦਰਅਸਲ ਕਰਵਾ ਚੌਥ ਵਾਲੇ ਦਿਨ ਪਤੀ ਆਪਣੀ ਪ੍ਰੇਮਿਕਾ ਨਾਲ ਖਰੀਦਦਾਰੀ ਕਰਦਾ ਫੜਿਆ ਗਿਆ ਸੀ। ਪਤਨੀ ਨੇ ਕੁਝ ਲੋਕਾਂ ਨਾਲ ਮਿਲ ਕੇ ਪਤੀ ਦਾ ਕਾਲਰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ।
करवा चौथ के दिन दूसरी महिला काे शॉपिंग करवाने आया था पति। पत्नी ने पकड़ा। https://t.co/T3jB1xVOWn pic.twitter.com/gSFGxGaghn
— Ankit tiwari/अंकित तिवारी (@ankitnbt) October 13, 2022
ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜਦੋਂ ਵਿਅਕਤੀ ਦੀ ਪ੍ਰੇਮਿਕਾ ਉਸ ਦਾ ਬਚਾਅ ਕਰਨ ਲੱਗੀ ਤਾਂ ਸਾਰਿਆਂ ਨੇ ਮਿਲ ਕੇ ਉਸ ਨੂੰ ਵੀ ਕੁੱਟਣਾ ਸ਼ੁਰੂ ਕਰ ਦਿੱਤਾ। ਜਿੱਥੇ ਇਹ ਘਟਨਾ ਵਾਪਰੀ, ਉੱਥੇ ਦੁਕਾਨਦਾਰ ‘ਬਾਹਰ, ਬਾਹਰ’ ਚੀਕਦਾ ਸੁਣਿਆ ਜਾ ਸਕਦਾ ਹੈ ਕਿਉਂਕਿ ਉਹ ਉਨ੍ਹਾਂ ਨੂੰ ਦੁਕਾਨ ਦੇ ਬਾਹਰ ਝਗੜਾ ਕਰਨ ਲਈ ਕਹਿ ਰਿਹਾ ਹੈ।
ਪਤਨੀ ਨੇ ਪਤੀ ਖਿਲਾਫ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਖਬਰਾਂ ਮੁਤਾਬਕ ਪਤੀ ਨਾਲ ਝਗੜੇ ਤੋਂ ਬਾਅਦ ਪਤਨੀ ਆਪਣੇ ਮਾਤਾ-ਪਿਤਾ ਨਾਲ ਰਹਿ ਰਹੀ ਸੀ। ਉਹ ਆਪਣੀ ਮਾਂ ਨਾਲ ਕਰਵਾ ਚੌਥ ‘ਤੇ ਖਰੀਦਦਾਰੀ ਕਰਨ ਆਈ ਸੀ। ਫਿਰ ਉਸ ਨੇ ਆਪਣੇ ਪਤੀ ਨੂੰ ਕਿਸੇ ਹੋਰ ਔਰਤ ਨਾਲ ਦੇਖਿਆ।
ਕਰਵਾ ਚੌਥ ਇੱਕ ਹਿੰਦੂ ਤਿਉਹਾਰ ਹੈ, ਜੋ ਜ਼ਿਆਦਾਤਰ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਮਨਾਇਆ ਜਾਂਦਾ ਹੈ। ਵਿਆਹੁਤਾ ਔਰਤਾਂ ਇਸ ਦਿਨ ਵਰਤ ਰੱਖਦੀਆਂ ਹਨ ਅਤੇ ਆਪਣੇ ਪਤੀ ਦੀ ਲੰਬੀ ਉਮਰ ਲਈ ਪ੍ਰਾਰਥਨਾ ਕਰਦੀਆਂ ਹਨ।