The Khalas Tv Blog Punjab ਗੁੱਸੇ ‘ਚ ਆ ਕੇ ਪਤੀ ਨੇ ਪਤਨੀ ਨਾਲ ਕੀਤਾ ਇਹ ਕਾਰਾ , ਕਿਹਾ ਪਤਨੀ ਨੇ ਉਸ ਦੇ ਪਰਿਵਾਰ ਦੀ ਇੱਜ਼ਤ ਨੂੰ ਦਾਗ ਲਗਾਇਆ
Punjab

ਗੁੱਸੇ ‘ਚ ਆ ਕੇ ਪਤੀ ਨੇ ਪਤਨੀ ਨਾਲ ਕੀਤਾ ਇਹ ਕਾਰਾ , ਕਿਹਾ ਪਤਨੀ ਨੇ ਉਸ ਦੇ ਪਰਿਵਾਰ ਦੀ ਇੱਜ਼ਤ ਨੂੰ ਦਾਗ ਲਗਾਇਆ

Wife killed by ax

ਗੁੱਸੇ 'ਚ ਆ ਕੇ ਪਤੀ ਨੇ ਪਤਨੀ ਨਾਲ ਕੀਤਾ ਇਹ ਕਾਰਾ , ਕਿਹਾ ਪਤਨੀ ਨੇ ਉਸ ਦੇ ਪਰਿਵਾਰ ਦੀ ਇੱਜ਼ਤ ਨੂੰ ਦਾਗ ਲਗਾਇਆ

ਅਬੋਹਰ : ਪੰਜਾਬ ਦੇ ਜਿਲ੍ਹੇ ਫ਼ਾਜ਼ਿਲਕਾ ਦੇ ਸ਼ਹਿਰ ਅਬੋਹਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਕਤਲ ਕਰਨ ਮਗਰੋਂ ਖ਼ੁਦ ਉਸ ਨੂੰ ਹਸਪਤਾਲ ਲੈ ਗਿਆ। ਔਰਤ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ, ਜਿਸ ਕਾਰਨ ਉਸ ਦਾ ਪਤੀ ਨਾਰਾਜ਼ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਰਚਰੀ ‘ਚ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਪਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਚਾਰ ਬੱਚਿਆਂ ਦੀ ਮਾਂ ਸੀ।

ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਸ਼ਿਵਾ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਯੂਪੀ ਦੇ ਮੈਨਪੁਰੀ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਹਰਿਆਣਾ ਵਿਚ ਰਹਿ ਰਿਹਾ ਸੀ। ਸ਼ਿਵਾ ਦੇ ਭਰਾ ਮੁਤਾਬਕ ਸ਼ਿਵਾ ਦਾ ਵਿਆਹ ਲਗਭਗ 17 ਸਾਲ ਪਹਿਲਾਂ ਸ਼ਾਂਤੀ ਦੇਵੀ ਨਾਲ ਹੋਇਆ ਸੀ ਪਰ ਸ਼ਾਂਤੀ ਦੇਵੀ 2 ਮਾਰਚ ਨੂੰ ਹਰਿਆਣਾ ਵਾਸੀ ਵਿਜੇ ਨਾਂ ਦੇ ਨੌਜਵਾਨ ਨਾਲ ਫਰਾਰ ਹੋ ਗਈ ਸੀ।
ਉਸ ਦਾ ਭਰਾ ਪੰਚਾਇਤ ਕਰਵਾ ਕੇ ਉਸ ਨੂੰ ਵਾਪਸ ਢਾਣੀ ਮਸੀਤ ਲਿਆਇਆ ਸੀ।

ਸੋਮਵਾਰ ਦੁਪਹਿਰ ਸ਼ਿਵਾ ਨੇ ਆਪਣੀ ਪਤਨੀ ਤੋਂ ਫਿਰ ਪੁੱਛਿਆ ਕਿ ਉਹ ਉਸ ਦੇ ਨਾਲ ਰਹਿਣਾ ਚਾਹੁੰਦੀ ਹੈ ਜਾਂ ਨਹੀਂ ਜਿਸ ‘ਤੇ ਸ਼ਾਂਤੀ ਦੇਵੀ ਨੇ ਵਿਜੇ ਕੋਲ ਜਾਣ ਦੀ ਗੱਲ ਕਹੀ ,ਇਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਮਗਰੋਂ ਸ਼ਿਵਾ ਨੇ ਸ਼ਰਾਬ ਦੇ ਨਸ਼ੇ ਵਿੱਚ ਸ਼ਾਂਤੀ ’ਤੇ ਕੁਹਾੜੀ ਨਾਲ ਕਈ ਵਾਰ ਕਰ ਦਿੱਤੇ। ਇਸ ਮਗਰੋਂ ਸ਼ਿਵਾ ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲੈ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪੋਸਟਮਾਰਟਮ ਲਈ ਲਾਸ਼ ਹਸਪਤਾਲ ਵਿੱਚ ਰਖਵਾ ਕੇ ਸ਼ਿਵਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ਿਵਾ ਨੇ ਕਿਹਾ ਕਿ ਉਸ ਨੂੰ ਆਪਣੀ ਪਤਨੀ ਨੂੰ ਮਾਰਨ ਦਾ ਕੋਈ ਅਫਸੋਸ ਨਹੀਂ ਹੈ ਕਿਉਂਕਿ ਉੁਸ ਨੇ ਉਸ ਦੇ ਪਰਿਵਾਰ ਦੀ ਇੱਜ਼ਤ ਨੂੰ ਦਾਗ ਲਗਾਇਆ ਸੀ ਇਸ ਲਈ ਉਸ ਨੂੰ ਉਸ ਦੇ ਮਰਨ ਦਾ ਕੋਈ ਗਮ ਨਹੀਂ ਹੈ।

Exit mobile version