Punjab

ਕੀ ਰੱਦ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਚੋਣ? ਹਾਈਕੋਰਟ ਦਾ ਖਡੂਰ ਸਾਹਿਬ ਦੇ MP ਨੂੰ ਵੱਡਾ ਨਿਰਦੇਸ਼!

ਬਿਉਰੋ ਰਿਪੋਰਟ – ਖਡੂਰ ਸਾਹਿਬ (KHADOOR SAHIB) ਤੋਂ ਐੱਮਪੀ ਅੰਮ੍ਰਿਤਪਾਲ ਸਿੰਘ (MP AMRITPAL SINGH) ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈਕੋਰਟ (PUNJAB HRAYANA HIGH COURT) ਨੇ ਵੱਡਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਹੀ ਚੋਣ ਲੜਨ ਵਾਲੇ ਉਮੀਦਵਾਰ ਵਿਕਰਮਜੀਤ ਸਿੰਘ ਨੇ ਪਾਈ ਸੀ। ਪਿਛਲੀ ਸੁਣਵਾਈ ਦੇ ਦੌਰਾਨ ਅਦਾਲਤ ਨੇ ਸਾਰੇ ਉਮੀਦਵਾਰ ਨੂੰ ਪਾਰਟੀ ਬਣਾਇਆ ਸੀ।

ਪਟੀਸ਼ਨਕਰਤਾ ਵਿਕਰਮਜੀਤ ਸਿੰਘ ਨੇ ਇਲਜ਼ਾਮ ਲਾਇਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਚੋਣ ਖ਼ਰਚੇ (ELECTION EXPENSIVE) ਦਾ ਬਿਓਰਾ ਨਹੀਂ ਦਿੱਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਰਾਲ ਸਿੰਘ ’ਤੇ ਇਹ ਵੀ ਇਲਜ਼ਾਮ ਹੈ ਕਿ ਉਨ੍ਹਾਂ ਨੇ ਧਾਰਮਿਕ ਥਾਵਾਂ ’ਤੇ ਜਾ ਕੇ ਪ੍ਰਚਾਰ ਕੀਤਾ ਹੈ ਅਤੇ ਧਰਮ ਦਾ ਸਹਾਰਾ ਲਿਆ ਹੈ। ਵਿਕਰਮਜੀਤ ਸਿੰਘ ਨੇ ਕਿਹਾ ਅਸੀਂ ਚੋਣਾਂ ਦੇ ਦੌਰਾਨ ਰਿਟਰਨਿੰਗ ਅਫ਼ਸਰਾਂ ਨੂੰ ਵੀ ਸ਼ਿਕਾਇਤਾਂ ਕੀਤੀਆਂ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਸੀ। ਇਸੇ ਅਦਾਲਤ ਦਾ ਰੁਖ਼ ਕਰਨਾ ਪਿਆ ਹੈ।

ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਇਸ ਵੇਲੇ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਨੇ ਜੇਲ੍ਹ ਰਹਿ ਕੇ ਹੀ ਚੋਣ ਲੜੀ ਅਤੇ ਸਭ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤਣ ਵਾਲੇ ਉਮੀਦਵਾਰ ਬਣੇ ਹਨ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ 1 ਲੱਖ 97 ਹਜ਼ਾਰ 120 ਵੋਟਾਂ ਦੇ ਫਰਕ ਨਾਲ ਹਰਾਇਆ ਸੀ।