Punjab

ਕੀ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਬਣੇਗਾ ਰਾਜ ਸਭਾ ਮੈਂਬਰ?

ਬਿਉਰੋ ਰਿੁਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਵੱਡਾ ਇਲਜ਼ਾਮ ਲਗਾਇਆ ਹੈ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਲੁਧਿਆਣਾ ਪੱਛਮੀ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਜ਼ਿਮਨੀ ਚੋਣ ਲੜਾ ਕੇ ਖੁਦ ਉਸ ਦੀ ਸੀਟ ਖਾਲੀ ਕਰਵਾ ਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨਾ ਚਾਹੁੰਦਾ ਹੈ। ਕੇਜਰੀਵਾਲ ਨੇ ਸੰਜੀਵ ਅਰੋੜਾ ਨੂੰ ਪੰਜਾਬ ਵਿਚ ਮੰਤਰੀ ਬਣਾਉਣ ਦਾ ਲਾਲਚ ਦੇ ਕੇ ਉਸ ਦੀ ਸੀਟ ਖਾਲੀ ਕਰਵਾਉਣਾ ਚਾਹੁੰਦਾ ਹੈ। ਖਹਿਰਾ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਇਸ ਦਾ ਮਤਲਬ ਇਹ ਹੋਵੇਗਾ ਕਿ ਕੇਜਰੀਵਾਲ ਸੱਤਾ ਵਿਚ ਰਹਿਣ ਲਈ ਪਿਛਲੇ ਦਰਵਾਜੇ ਤੋਂ ਐਂਟਰੀ ਕਰ ਰਿਹਾ ਹੈ। ਇਸ ਦਾ ਮਤਲਬ ਇਹ ਹੋਵੇਗਾ ਕਿ ਇਕ ਅਜਿਹਾ ਮੈਂਬਰ ਰਾਜ ਸਭਾ ਵਿਚ ਜਾਵੇਗਾ ਜੋ ਪੰਜਾਬੀ ਤੱਕ ਨਹੀਂ ਜਾਣਦਾ, ਇਹ ਸਿੱਧਾ ਹੀ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਹੈ। ਖਹਿਰਾ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਗਵੰਤ ਮਾਨ ਇਸ ਘਿਨਾਉਣੇ ਫੈਸਲੇ ਦਾ ਬਚਾਅ ਕਿਵੇਂ ਕਰਨਗੇ ਕਿਉਂਕਿ ਉਹ ਪੰਜਾਬੀ ਭਾਸ਼ਾ ਦੇ ਕਾਜ਼ ਦੀ ਵਕਾਲਤ ਕਰਦੇ ਆ ਰਹੇ ਹਨ ਅਤੇ ਅਕਸਰ ਪੰਜਾਬ ਦੇ ਵਿਰੋਧੀ ਨੇਤਾਵਾਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਲਈ ਝਿੜਕਦੇ ਹਨ?

ਇਹ ਵੀ ਪੜ੍ਹੋ – ਵਿਧਾਨ ਸਭਾ ਦੇ ਸੈਸ਼ਨ ਦੇ ਸਮੇਂ ‘ਚ ਹੋਇਆ ਵਾਧਾ