Punjab

ਕੀ ਇਸ ਵਾਰ ਮਾਨਹਾਨੀ ਕੇਸ ‘ਚ ਮਾਨਸਾ ਕੋਰਟ’ਚ ਪੇਸ਼ ਹੋਣਗੇ CM ਮਾਨ ? ਪ੍ਰਸ਼ਾਸਨ ਵੱਲੋਂ ਤਿਆਰੀ

Will cm mann appear in defamation case before mansa court

ਮਾਨਸਾ : 2019 ਦੇ ਮਾਨਹਾਨੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ ਦੇ ਸਾਹਮਣੇ 20 ਅਕਤੂਬਰ ਨੂੰ ਪੇਸ਼ ਹੋਣ ਜਾਂ ਨਹੀਂ ਇਸ ਨੂੰ ਲੈਕੇ ਸਸਪੈਂਸ ਬਣਿਆ ਹੋਇਆ ਹੈ। ਅਦਾਲਤ ਨੇ ਉਨ੍ਹਾਂ ਨੂੰ ਪਿਛਲੀ ਸੁਣਵਾਈ ਦੌਰਾਨ ਨਿੱਜੀ ਤੌਰ ‘ਤੇ ਪੇਸ਼ ਹੋਣ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਮਾਨਸਾ ਪ੍ਰਸ਼ਾਸਨ ਨੇ ਆਪਣੇ ਵੱਲੋਂ ਮੁੱਖ ਮੰਤਰੀ ਦੀ ਮਾਨਸਾ ਫੇਰੀ ਨੂੰ ਲੈਕੇ ਪੂਰੀਆਂ ਤਿਆਰੀਆਂ ਕੀਤੀਆਂ ਹਨ। ਲੋਕਸਭਾ ਚੋਣਾਂ ਦੌਰਾਨ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਦੋਂ ਕਾਂਗਰਸ ਜੁਆਇਨ ਕੀਤੀ ਸੀ ਤਾਂ ਭਗਵੰਤ ਮਾਨ ਨੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਪ੍ਰਦੂਸ਼ਣ ਬੋਰਡ ਦੀ ਚੇਅਰਮੈਨੀ ਲਈ ਨਾਜ਼ਰ ਸਿੰਘ ਨੇ ਪਾਟਰੀ ਛੱਡੀ ਹੈ । ਮਾਨ ਦੇ ਇੰਨਾਂ ਇਲਜ਼ਾਮਾਂ ਤੋਂ ਬਾਅਦ ਮਾਨਸ਼ਾਹੀਆ ਨੇ ਜੁਲਾਈ 2019 ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ 9 ਹੋਰ ਲੋਕਾਂ ਖਿਲਾਫ਼ ਮਾਨਸਾ ਕੋਰਟ ਵਿੱਚ ਮਾਨਹਾਨੀ ਦਾ ਕੇਸ ਦਰਜ ਕਰਵਇਆ ਸੀ ।

ਪਿਛਲੀ ਕਈ ਸੁਣਵਾਈ ਵਿੱਚ ਨਹੀਂ ਪਹੁੰਚੇ CM ਮਾਨ

ਅਦਾਲਤ ਨੇ 29 ਅਪ੍ਰੈਲ 2022 ਨੂੰ ਸੁਣਵਾਈ ਦੌਰਾਨ 21 ਜੁਲਾਈ 2022 ਨੂੰ ਨਿੱਜੀ ਤੌਰ ‘ਤੇ ਕੋਰਟ ਵਿੱਚ ਪੇਸ਼ ਹੋਣ ਦੇ ਮੁੱਖ ਮੰਤਰੀ ਮਾਨ ਅਤੇ 9 ਹੋਰ ਲੋਕਾਂ ਨੂੰ ਹੁਕਮ ਜਾਰੀ ਕੀਤੇ ਸਨ। ਪਰ ਭਗਵੰਤ ਮਾਨ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਕੋਰਟ ਨੇ ਮੁੜ ਤੋਂ 20 ਸਤੰਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ । ਇਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਸੀ ਜੇਕਰ ਸੀਐੱਮ ਮਾਨ ਅਗਲੀ ਪੇਸ਼ੀ ਦੌਰਾਨ ਹਾਜ਼ਰ ਨਹੀਂ ਹੁੰਦੇ ਹਨ ਤਾਂ ਉਹ ਕੋਰਟ ਤੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕਰਨਗੇ । ਮਾਨਸ਼ਾਹੀਆ ਦੇ ਵਕੀਲ ਨੇ ਕਿਹਾ ਕਿ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਭਗਵੰਤ ਮਾਨ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਇਸ ‘ਤੇ ਅਦਾਲਤ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ । ਜਿਸ ਤੋਂ ਬਾਅਦ ਅਦਾਲਤ ਨੇ ਇੱਕ ਵਾਰ ਮੁੜ ਤੋਂ ਨਿਰਦੇਸ਼ ਦਿੰਦੇ ਹੋਏ ਕਿਹਾ ਸੀ ਕਿ ਅਗਲੀ ਪੇਸ਼ੀ ਦੌਰਾਨ ਭਗਵੰਤ ਮਾਨ ਜ਼ਰੂਰ ਪੇਸ਼ ਹੋਣ। ਹਾਲਾਂਕਿ ਮਾਨਸਾ ਪ੍ਰਸ਼ਾਸਨ ਵੱਲੋਂ ਭਗਵੰਤ ਮਾਨ ਦੀ ਆਮਦ ਲਈ ਅਧਿਕਾਰੀਆਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ । ਪਰ ਉਹ ਅਦਾਲਤ ਵਿੱਚ ਮਾਨਹਾਨੀ ਮਾਮਲੇ ਵਿੱਚ ਪੇਸ਼ ਹੋਣਗੇ ਜਾਂ ਨਹੀਂ ਇਸ ‘ਤੇ ਕੋਈ ਪੁੱਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

2017 ਵਿੱਚ ਜਿੱਤੇ ਸਨ ਨਾਜ਼ਰ ਸਿੰਘ ਮਾਨਸ਼ਾਹੀਆ

2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਜਿੱਤੇ ਸਨ। ਉਸ ਤੋਂ ਬਾਅਦ ਆਪ ਦੇ 2 ਫਾੜ ਹੋਣ ਤੋਂ ਬਾਅਦ ਉਹ ਖਹਿਰਾ ਗੁੱਟ ਨਾਲ ਚੱਲੇ ਗਏ । 2019 ਦੀਆਂ ਲੋਕਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਕਾਂਗਰਸ ਜੁਆਇਨ ਕਰ ਲਈ ਸੀ। ਹਾਲਾਂਕਿ ਵਾਰ-ਵਾਰ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀ ਵਿਧਾਇਕੀ ਰੱਦ ਕਰਨ ਦਾ ਮੁੱਦਾ ਚੁੱਕਿਆ ਗਿਆ ਸੀ । ਪਰ ਤਤਕਾਲੀ ਸਪੀਕਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਸੀ। ਇਸ ਵਾਰ ਉਹ ਕਾਂਗਰਸ ਦੀ ਟਿਕਟ ‘ਤੇ ਵਿਧਾਨਸਭਾ ਚੋਣਾਂ ਲੜਨਾ ਚਾਉਂਦੇ ਸਨ । ਪਰ ਪਾਰਟੀ ਨੇ ਉਨ੍ਹਾਂ ਦੀ ਥਾਂ ਸਿੱਧੂ ਮੂ੍ਸੇਵਾਲਾ ਨੂੰ ਟਿਕਟ ਦਿੱਤੀ ਪਰ ਉਹ ਵੀ ਇਸ ਸੀਟ ਤੋਂ ਹਾਰ ਗਏ ।