India Punjab

ਕੀ ਕਾਂਗਰਸ ਅਤੇ ਆਪ ਦਾ ਟੁੱਟੇਗਾ ਗਠਜੋੜ?

ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ, ਜਿਸ ਤੋਂ ਬਾਅਦ ਇੰਡੀਆ ਗਠਜੋੜ ਸਰਕਾਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਖ਼ਬਰ ਆ ਰਹੀ ਹੈ ਕਿ ਕਾਂਗਰਸ ਦਿੱਲੀ ਅਤੇ ਹਰਿਆਣਾ ‘ਚ ‘ਆਪ’ ਨਾਲੋਂ ਗਠਜੋੜ ਤੋੜ ਸਕਦੀ ਹੈ।

ਪਾਰਟੀ ਲੀਡਰਾਂ ਦਾ ਮੰਨਣਾ ਹੈ ਕਿ ਕੇਜਰੀਵਾਲ ਸਮੇਤ ਵੱਡੇ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਜੇਲ੍ਹ ਜਾਣ ਅਤੇ ਸਵਾਤੀ ਮਾਲੀਵਾਲ ਨਾਲ ਲੜਾਈ ਕਾਰਨ ਕਾਂਗਰਸ ਪਾਰਟੀ ਨੂੰ ਗਠਜੋੜ ਤੋਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸੀਂ ‘ਆਪ’ ਨਾਲ ਗਠਜੋੜ ਨਹੀਂ ਕੀਤਾ, ਇਸ ਦਾ ਸਿੱਧਾ ਫਾਇਦਾ ਸਾਨੂੰ ਹੋਇਆ ਹੈ।

ਦੱਸ ਦੇਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਦੇਸ਼ ਵਿੱਚ ਗਠਜੋੜ ਸੀ ਪਰ ਪੰਜਾਬ ਵਿੱਚ ਦੋਵੇਂ ਪਾਰਟੀਆਂ ਇਕੱਲੀਆਂ-ਇਕੱਲੀਆਂ ਲੜੀਆਂ ਸਨ। ਪੰਜਾਬ ਵਿੱਚ ਕਾਂਗਰਸ ਨੂੰ ਅਲੱਗ ਚੋਣ ਲੜਨ ਦਾ ਫਾਇਦਾ ਹੋਇਆ ਹੈ ਕਿ ਕਿਉਂਕਿ ਪਾਰਟੀ 7 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਸੂਬੇ ‘ਚ ਸੱਤਾ ਵਿੱਚ ਹੋਣ ਦੇ ਬਾਵਜੂਦ ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ।

ਇਹ ਵੀ ਪੜ੍ਹੋ –  ਜਗਤਾਰ ਸਿੰਘ ਹਵਾਰਾ ਵੱਲੋਂ ਅਦਾਲਤ ’ਚ ਪਟੀਸ਼ਨ ਦਰਜ! ਸਾਰੇ ਕੇਸਾਂ ਦੀ ਸੁਣਵਾਈ ਇੱਕੋ ਅਦਾਲਤ ’ਚ ਕਰਾਉਣ ਦੀ ਮੰਗ