India Punjab

ਕੀ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਚੋਣ ਲੜਨਗੇ ਜਾਂ ਮਹਾਰਾਸ਼ਟਰ ਦੇ ਰਾਜਪਾਲ ਬਣਨਗੇ? ਦਿੱਤਾ ਇਹ ਜਵਾਬ…

Captain Amarinder Singh , Lok Sabha elections , Maharashtra

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ(Captain Amarinder Singh)ਮਹਾਰਾਸ਼ਟਰ ਦਾ ਰਾਜਪਾਲ(Maharashtra Governor) ਬਣਾਏ ਜਾਣ ਦੀਆਂ ਅਟਕਲਾਂ ਦਰਮਿਆਨ ਚਰਚਾ ਵਿੱਚ ਹਨ। ਇਸ ਦੌਰਾਨ ਹੁਣ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਮ ਚੋਣਾਂ ਲੜਨ(Lok Sabha elections) ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਦਰਅਸਲ, ਉਨ੍ਹਾਂ ਤੋਂ ਇਹ ਸਵਾਲ ਪੁੱਛਿਆ ਗਿਆ ਸੀ ਕਿ ਕੀ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਾ ਚਾਹੁੰਦੇ ਹਨ।

ਦੂਜੇ ਪਾਸੇ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ‘ਤੇ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨਾਲ ਕਿਸੇ ਨੇ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੀਐਮ ਮੋਦੀ ਅਤੇ ਪਾਰਟੀ ਜਿੱਥੇ ਚਾਹੁਣ ਜਾਣ ਲਈ ਤਿਆਰ ਹਨ।

ਅਮਰਿੰਦਰ ਸਿੰਘ ਲੜਨਗੇ ਲੋਕ ਸਭਾ ਚੋਣ!

ਅਗਲੇ ਸਾਲ ਯਾਨੀ 2024 ‘ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਭਾਜਪਾ ਸਮੇਤ ਹੋਰ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ‘ਚ ਕਾਂਗਰਸ ਦੇ ਦਿੱਗਜ ਨੇਤਾ ਅਮਰਿੰਦਰ ਸਿੰਘ ਚੋਣ ਲੜਨਗੇ ਜਾਂ ਨਹੀਂ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨਾਲ ਵਿਵਾਦ ਅਤੇ ਕਾਂਗਰਸ ਹਾਈਕਮਾਂਡ ਦੀ ਉਦਾਸੀਨਤਾ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਬਾਅਦ ਵਿੱਚ ਉਹ ਕਾਂਗਰਸ ਛੱਡ ਗਏ ਸਨ। ਬਾਅਦ ਵਿੱਚ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਸੀ।

ਮਹਾਰਾਸ਼ਟਰ ਦੇ ਰਾਜਪਾਲ ਦੀ ਨਿਯੁਕਤੀ ਨੂੰ ਲੈ ਕੇ ਅਟਕਲਾਂ ਜ਼ੋਰਾਂ ‘ਤੇ ਹਨ:

ਮੀਡੀਆ ਹਲਕਿਆਂ ‘ਚ ਖਬਰਾਂ ਸੁਰਖੀਆਂ ‘ਚ ਹਨ ਕਿ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾਏ ਜਾਣ ਦੀ ਸੰਭਾਵਨਾ ਹੈ। ਜ਼ਾਹਰ ਹੈ ਕਿ ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਜਤਾਈ ਹੈ। ਅਜਿਹੇ ‘ਚ ਕੈਪਟਨ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾਏ ਜਾਣ ਦੀ ਸੰਭਾਵਨਾ ਹੈ।