The Khalas Tv Blog India ਆਸ਼ਿਸ਼ ਮਿਸ਼ਰਾ ਖਿਲਾ ਫ਼ ਸੁਪਰੀਮ ਕੋਰਟ ਜਾਵਾਂਗੇ: ਟਿਕੈਤ
India

ਆਸ਼ਿਸ਼ ਮਿਸ਼ਰਾ ਖਿਲਾ ਫ਼ ਸੁਪਰੀਮ ਕੋਰਟ ਜਾਵਾਂਗੇ: ਟਿਕੈਤ

‘ਦ ਖ਼ਾਲਸ ਬਿਊਰੋ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰ ਸਾ ਕਾਂ ਡ ਦੇ ਦੋ ਸ਼ੀਆਂ ਨੂੰ ਸ ਜ਼ਾ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗਾ। ਟਿਕੈਤ ਅੱਜ ਲਖੀਮਪੁਰ ਖੀਰੀ ਪਹੁੰਚੇ ਹੋਏ ਸਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਲਖੀਮਪੁਰ ਖੀਰੀ  ਵਿੱਚ 3 ਅਕਤੂਬਰ ਨੂੰ ਭਾਜਪਾ ਆਗੂਆਂ ਦੇ ਵਿਰੋਧ ਦੋਰਾਨ ਕੇਂਦਰੀ ਮੰਤਰੀ ਦੇ ਪੁਤਰ ਨੇ ਆਪਣੀਆਂ ਗੱਡੀਆਂ ਵਿਰੋਧ ਕਰ ਰਹੇ ਕਿਸਾਨਾਂ ਉਤੇ ਚੜਾ ਦਿੱਤੀ ਸੀ। ਜਿਸ ਨਾਲ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌ ਤ ਹੋ ਗਈ ਸੀ।

ਕਿਸਾਨ ਆਗੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੈਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਕੇਸ ਦਾ ਮੁੱਖ ਮੁਲ ਜ਼ਮ ਹੈ ਅਤੇ ਸਣੇ ਚਾਰ ਕਿਸਾਨਾਂ ਦੇ, ਅੱਠ ਲੋਕਾਂ ਦੇ ਖੂ ਨ ਨਾਲ ਹੱਥ ਰੰਗਣ ਵਾਲੇ ਦੋਸ਼ੀ ਆਸ਼ਿਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ। ਜਿਸ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵਿੱਚ ਪਹੁੰਚ ਕਰੇਗਾ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਜਪਾ ਨੂੰ ਸ ਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ’ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਕੋਈ ਵੀ ਪੂਰਾ ਨਹੀਂ ਕੀਤਾ। ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂ ਸ਼ਿਵਕੁਮਾਰ ਸ਼ਰਮਾ ‘ਕੱਕਾਜੀ’ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਹਾਲੇ ਤੱਕ ਕਿਸੇ ’ਤੇ ਕੋਈ ਕੰਮ ਨਹੀਂ ਕੀਤਾ।

Exit mobile version