ਦੇਸ਼ ਦੇ ਕਈ ਹਿੱਸਿਆਂ ‘ਚ ਚੱਲ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਤੱਕ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਆਪਣੇ ਤਾਜ਼ਾ ਅਲਰਟ ‘ਚ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਉੱਤਰ-ਪੂਰਬੀ ਭਾਰਤ ਵਿੱਚ ਵੀ ਮੀਂਹ ਪੈ ਸਕਦਾ ਹੈ।
ਆਈਐਮਡੀ ਨੇ ਆਪਣੇ ਅਪਡੇਟ ਵਿੱਚ ਕਿਹਾ ਕਿ 27 ਤੋਂ 29 ਅਪ੍ਰੈਲ ਦੇ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਮੱਧ ਪ੍ਰਦੇਸ਼ ਲਈ ਵੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਰਾਜਾਂ ਵਿੱਚ ਅੱਜ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ-ਨਾਲ ਕਈ ਥਾਵਾਂ ‘ਤੇ ਹਨੇਰੀ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
#pressrelease Regarding Rainfall/Thunderstorm activity over Punjab, Haryana and Chandigarh
on 27th to 28th April. pic.twitter.com/r9CBRjZjVj— IMD Chandigarh (@IMD_Chandigarh) April 27, 2024
ਮੌਸਮ ਵਿਭਾਗ ਨੇ ਕਿਹਾ ਕਿ ਅੱਜ ਮੱਧ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਗੜਿਆਂ ਦੇ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 29 ਅਪ੍ਰੈਲ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। ਆਈਐਮਡੀ ਨੇ ਆਪਣੇ ਤਾਜ਼ਾ ਅਲਰਟ ਵਿੱਚ ਕਿਹਾ ਹੈ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 27 ਤੋਂ 29 ਅਪ੍ਰੈਲ ਦੌਰਾਨ ਇੱਥੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਬਿਹਾਰ-ਯੂਪੀ ਸਮੇਤ ਇਨ੍ਹਾਂ ਰਾਜਾਂ ਵਿੱਚ ਰਾਹਤ ਨਹੀਂ
IMD ਨੇ ਗੰਗਾ ਪੱਛਮੀ ਬੰਗਾਲ, ਓਡੀਸ਼ਾ ਲਈ ਅਤਿ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 27 ਅਪ੍ਰੈਲ ਤੋਂ 1 ਮਈ ਤੱਕ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਰਾਇਲਸੀਮਾ ਅਤੇ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲੇਗੀ। ਦੀ ਸੰਭਾਵਨਾ ਹੈ।