‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ । ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਲੋਕਾਂ ਦੇ ਹਿੱਤ ਵਿੱਚ ਅਤੇ ਲੋਕਾਂ ਦੇ ਭਲੇ ਲਈ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ 720 ਸਕੂਲਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਤੇ ਇਹ ਵੀ ਕਿਹਾ ਕਿ ਨਿਜੀ ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਮਨਮਰਜ਼ੀ ਨਹੀਂ ਚੱਲਣ ਦਿਆਂਗੇ। ਉਨ੍ਹਾਂ ਨੇ ਕਿਹਾ ਕਿ ਜੋ ਪ੍ਰਾਈਵੇਟ ਸਕੂਲ ਪੰਜਾਬ ਸਰਕਾਰ ਦੇ ਹੁਕਮਾਂ ਦੇ ਉਲੰਘਣਾ ਕਰੇਗਾ ਉਹ ਦਾ ਲਾਈਸੈਂਸ ਰੱਦ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੀ ਦਿਨੀਂ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਕੰਗ ਨੇ ਕਿਹਾ ਕਿ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ । ਜਿਸ ਕਰਕੇ ਪਹਿਲਾਂ ਵੀ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਅਜਿਹੇ 720 ਸਕੂਲਾਂ ਖਿਲਾਫ ਸ਼ਿਕਾਇਤਾਂ ਆਈਆਂ ਹਨ ਅਤੇ ਜਿਸ ਦੇ ਆਧਾਰ ‘ਤੇ ਸਿਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਡਾ ਸੰਨੀ ਆਹਲੋਵਾਲਿਆ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਜੁਗਾੜੂ ਵਾਹਨਾਂ ਦੇ ਆਦੇਸ਼ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਫੀ ਸਖ਼ਤ ਨੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੁਗਾੜੂ ਵਾਹਨਾਂ ਉਤੇ ਪਾਬੰਦੀ ਲਾਉਣ ਦੇ ਹੁਕਮ ਵਾਪਸ ਲੈ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਡੀਜੀਪੀ ਅਤੇ ਚੀਫ਼ ਸਕੱਤਰ ਨਾਲ ਵੀ ਵੱਖ ਮੀਟਿੰਗ ਕੀਤੀ। ਡਾ ਸੰਨੀ ਆਹਲੋਵਾਲਿਆ ਨੇ ਕਿਹਾ ਕਿ ਮਾਨ ਨੇ ਕਿਹਾ ਕਿ ਕੋਈ ਵੀ ਮੋਟਰ ਰੇਹੜੀ ਬੰਦ ਨਹੀਂ ਹੋਵੇਗੀ ਤੇ ਇਹ ਵੀ ਕਿਹਾ ਕਿ ਸਰਕਾਰ ਦਾ ਮਕਸਦ ਰੁਜ਼ਗਾਰ ਦੇਣਾ ਹੈ, ਖੋਹਣਾ ਨਹੀਂ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੋਸ਼ਾ ਲੋਕਾਂ ਦੀ ਭਲਾਈ ਲਈ ਫੈਸਲੇ ਲਵੇਗੀ।