Punjab

ਕੀ ਪੰਜਾਬ ‘ਚ ਰਾਸ਼ਟਰਪਤੀ ਰਾਜ ਲੱਗੇਗਾ ? ਰਾਸ਼ਟਰਪਤੀ ਰਾਜ ਨੂੰ ਲੈ ਕੇ ਬੀਜੇਪੀ ਤੇ ਕਾਂਗਰਸ ਆਹਮੋ-ਸਾਹਮਣੇ

Will there be President's rule in Punjab? BJP and Congress face to face over President's rule

ਚੰਡੀਗੜ੍ਹ : ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਨੂੰ ਲੈ ਕੇ ਬੀਜੇਪੀ ਅਤੇ ਕਾਂਗਰਸ ਪਾਰਟੀ ਆਪਸ ਵਿੱਚ ਭਿੜ ਗਈਆਂ ਹਨ। ਬੀਜੇਪੀ ਆਗੂ ਅਸ਼ਵਨੀ ਸ਼ਰਮਾ ( BJP leader Ashwani Sharma )  ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ( Congress leader Navjot Singh Sidhu ) ਨੂੰ ਉਸ ਗੱਲ ਦਾ ਜਵਾਬ ਦਿੱਤਾ ਹੈ, ਜਿੱਥੇ ਨਵਜੋਤ ਸਿੰਘ ਸਿੱਧੂ ਨੇ ਬੀਜੇਪੀ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਏ ਜਾਣ ਦੀਆਂ ਸਾਜਿਸ਼ਾਂ ਕਰਨ ਦਾ ਦਾਅਵਾ ਕੀਤਾ ਸੀ।

ਬੀਜੇਪੀ ਆਗੂ ਅਸ਼ਵਨੀ ਸ਼ਰਮਾ ਨੇ ਜਵਾਬ ਦਿੰਦਿਆਂ ਕਿਹਾ ਕਿ BJP ਰਾਸ਼ਟਰਪਤੀ ਰਾਜ ਨਹੀਂ ਲਗਾਉਣਾ ਚਾਹੁੰਦੀ ਕਿਉਂਕਿ BJP ਨਹੀਂ ਚਾਹੁੰਦੀ ਕਿ ਦੇਸ਼ ‘ਚ ਸ਼ਾਂਤੀ ਭੰਗ ਹੋਵੇ। ਉਨ੍ਹਾਂ ਨੇ ਕਾਂਗਰਸ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਦੇਸ਼ ਵਿਰੋਧੀ ਰਿਹਾ ਹੈ। ਇਸ ਲਈ ਨਵਜੋਤ ਸਿੱਧੂ ਬਿਆਨ ਦੇਣ ਤੋਂ ਪਹਿਲਾਂ ਆਪਣੀ ਪਾਰਟੀ ਵੱਲ ਦੇਖਣ।

ਦਰਅਸਲ, ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਿਹਾ ਸੀ ਕਿ ਪੰਜਾਬ ਇਸ ਦੇਸ਼ ਦੀ ਢਾਲ ਹੈ ਪਰ ਉਸ ਢਾਲ ਨੂੰ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇ ਪੰਜਾਬ ਨੂੰ ਕਮਜ਼ੋਰ ਕਰੋਗੇ ਤਾਂ ਖੁਦ ਕਮਜ਼ੋਰ ਹੋ ਜਾਵੋਗੇ। ਸਿੱਧੂ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਆਪਣੇ ਪਰਿਵਾਰ ਲਈ ਨਹੀਂ ਲੜ ਰਿਹਾ। ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਦੇ ਪੂਰਵਜ਼ਾਂ ਨੇ ਇਸ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਜਦੋਂ ਸ਼ੇਰ ਦਹਾੜਦਾ ਹੈ ਤਾਂ ਅਮਰੀਕਾ, ਜਰਮਨੀ, ਪੂਰੀ ਦੁਨੀਆ ਵਿੱਚ ਉਹ ਆਵਾਜ਼ ਗੂੰਜਦੀ ਹੈ।

ਦਰਅਸਲ, ਕਰੀਬ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ’ਚੋਂ ਰਿਹਾਅ ਹੁੰਦੇ ਸਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਜਾਣੇ-ਪਛਾਣੇ ਅੰਦਾਜ਼ ’ਚ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ’ਤੇ ਘੇਰਿਆ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਧਰ ਉਨ੍ਹਾਂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ ਘਟਾ ਕੇ ਵਾਈ ਕਰ ਦਿੱਤਾ ਗਿਆ ਹੈ।