‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਹੈ ਕਿ ਉਨ੍ਹਾਂ ਦੀ ਪਾਰਟੀ 100 ਤੋਂ ਵੱਧ ਸੀਟਾਂ ਵੀ ਜਿੱਤ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਜੋਤਸ਼ੀ ਤਾਂ ਨਹੀਂ ਪਰ ਇੰਨਾ ਜਰੂਰ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਤੇ ਬਦਲਾਅ ਉਨ੍ਹਾਂ ਨੇ ਵੋਟਿੰਗ ਮਸ਼ੀਨਾਂ ਵਿਚ ਕੈਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਨੇ ਦਿਨ ਰਾਤ ਇਕ ਕਰਕੇ ਪ੍ਰਚਾਰ ਕੀਤਾ, ਮਿਹਨਤ ਕੀਤੀ, ਇਸ ਲਈ ਮਿਹਨਤ ਦਾ ਨਤੀਜਾ ਚੰਗਾ ਆਵੇਗਾ। ਉਨ੍ਹਾਂ ਕਿਹਾ ਕਿ ਸੀਟਾਂ 80, 90 ਤੇ 100 ਤੋਂ ਵੀ ਪਾਰ ਹੋ ਸਕਦੀਆਂ ਹਨ।