The Khalas Tv Blog India 1 ਦਸੰਬਰ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
India

1 ਦਸੰਬਰ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

ਸੰਸਦ ਦਾ ਸਰਦ ਰੁੱਤ ਸੈਸ਼ਨ ਅਗਲੇ ਮਹੀਨੇ ਸ਼ੁਰੂ ਹੋਣ ਵਾਲਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ ਸ਼ੁਰੂ ਹੋਵੇਗਾ ਅਤੇ 19 ਦਸੰਬਰ ਤੱਕ ਜਾਰੀ ਰਹੇਗਾ।

ਇਸ ਤੋਂ ਪਹਿਲਾਂ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਚੱਲਿਆ ਸੀ। ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਦੇ ਤਤਕਾਲੀ ਡਿਪਟੀ ਚੇਅਰਮੈਨ ਜਗਦੀਪ ਧਨਖੜ ਨੇ ਅਸਤੀਫ਼ਾ ਦੇ ਦਿੱਤਾ ਸੀ। ਬਿਹਾਰ ਵਿਚ ਵਿਸ਼ੇਸ਼ ਤੀਬਰ ਸੋਧ (S9R) ਨੂੰ ਲੈ ਕੇ ਵਿਰੋਧੀ ਧਿਰ ਦੇ ਵਿਰੋਧ ਕਾਰਨ ਪੂਰਾ ਸੈਸ਼ਨ ਬਾਅਦ ਵਿਚ ਵਿਘਨ ਪਿਆ। ਮਾਨਸੂਨ ਸੈਸ਼ਨ ਦੌਰਾਨ ਕੁੱਲ 21 ਬੈਠਕਾਂ ਹੋਈਆਂ ਸਨ।

ਲੋਕ ਸਭਾ ਵਿਚ 120 ਘੰਟੇ ਚਰਚਾ ਦਾ ਸਮਾਂ ਨਿਰਧਾਰਤ ਸੀ, ਪਰ ਸਿਰਫ਼ 37 ਘੰਟੇ ਦੀ ਕਾਰਵਾਈ ਚੱਲੀ। ਰਾਜ ਸਭਾ ਵਿਚ ਸਿਰਫ਼ 41 ਘੰਟੇ ਚਰਚਾ ਹੋਈ। ਲੋਕ ਸਭਾ ਅਤੇ ਰਾਜ ਸਭਾ ਵਿਚ ਕੁੱਲ 27 ਬਿੱਲ ਪਾਸ ਹੋਏ। ਗ੍ਰਿਫ਼ਤਾਰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਹਟਾਉਣ ਵਾਲਾ ਸੋਧ ਬਿਲ ਸਭ ਤੋਂ ਜ਼ਿਆਦਾ ਚਰਚਾ ਵਿਚ ਰਿਹਾ ਸੀ।

 

 

 

 

Exit mobile version