India

ਉੱਤਰ ਪ੍ਰਦੇਸ਼ ਵਿੱਚ ਵੋਟਿੰਗ ਮੁਕੰਮਲ ਹੋਣ ਦੇ ਨਾਲ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਮੁਕੰਮਲ

‘ਦ ਖ਼ਾਲਸ ਬਿਊਰੋ :ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਵੋਟਿੰਗ ਮੁਕੰਮਲ ਹੋਣ ਦੇ ਨਾਲ ਹੀ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਅੱਜ ਮੁਕੰਮਲ ਹੋ ਗਈਆਂ ਹਨ। ਆਜ਼ਮਗੜ੍ਹ, ਮਊ, ਜੌਨਪੁਰ, ਗਾਜ਼ੀਪੁਰ, ਚੰਦੌਲੀ, ਵਾਰਾਣਸੀ, ਮਿਰਜ਼ਾਪੁਰ, ਭਦੋਹੀ ਅਤੇ ਸੋਨਭੱਦਰ ਸਮੇਤ ਨੌਂ ਜ਼ਿਲ੍ਹਿਆਂ ਦੀਆਂ ਕੁੱਲ 54 ਵਿਧਾਨ ਸਭਾ ਸੀਟਾਂ ‘ਤੇ ਅੱਜ ਸੱਤਵੇਂ ਪੜਾਅ ‘ਚ ਵੋਟਿੰਗ ਹੋਈ। ਸ਼ਾਮ 5 ਵਜੇ ਤੱਕ 54.18 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਮੁਕੰਮਲ ਹੋਣ ਦੇ ਨਾਲ ਹੀ ਹੁਣ ਸਾਰਿਆਂ ਦੀਆਂ ਨਜ਼ਰਾਂ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਯੂਪੀ, ਪੰਜਾਬ, ਗੋਆ, ਮਨੀਪੁਰ ਅਤੇ ਉਤਰਾਖੰਡ ਵਿੱਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।