ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵਿਚ ਚਲਾ ਗਿਆ ਹੈ ਅਤੇ ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੇਂਦਰ ‘ਤੇ ਵਰਦਿਆਂ ਕਿਹਾ ਕਿ ਡੱਲੇਵਾਲ ਦਾ ਮਰਨ ਵਰਤ ਨੂੰ ਅੱਜ 30ਵਾਂ ਦਿਨ ਹੋ ਗਿਆ ਹੈ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਸੰਧਵਾਂ ਨੇ ਕਿਹਾ ਕਿ ਐਮਐਸਪੀ ਦੀ ਮੰਗ ਦੇਸ਼ ਦੇ ਸਾਰੇ ਕਿਸਾਨਾਂ ਦੀ ਹੈ ਨਾ ਕਿ ਇਕੱਲੇ ਜਗਜੀਤ ਸਿੰਘ ਡੱਲੇਵਾਲ ਦੀ। ਇਸ ਕਰਕੇ ਕੇਂਦਰ ਸਰਕਾਰ ਨੂੰ ਅੱਗੇ ਆ ਕੇ ਖੁਦ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਅੱਗੇ ਆ ਕੇ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ। ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰਾਂ ਮਾਂ ਵਰਗੀਆਂ ਹੁੰਦੀਆਂ ਹਨ ਜੋ ਦੇਸ਼ ਦੋ ਲੋਕਾਂ ਦੀਆਂ ਸਮੱਸੀਆਂਵਾਂ ਸੁਣਦੀਆਂ ਹਨ, ਇਸ ਕਰਕੇ ਪ੍ਰਧਾਨ ਮੰਤਰੀ ਖੁਦ ਡੱਲੇਵਾਲ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ। ਸੰਧਵਾਂ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵੀ ਕਿਸਾਨਾਂ ਦੇ ਪੁੱਤ ਹੀ ਕਰ ਰਹੇ ਹਨ। ਜੇਕਰ ਭਾਰਤ ਨੂੰ ਵਿਸ਼ਵ ਗੁਰੂ ਬਣਨਾ ਹੈ ਤਾਂ ਦੇਸ਼ ਦੇ ਕਿਸਾਨ ਨੂੰ ਖੁਸ਼ਹਾਲ ਕਰਨਾ ਪਵੇਗਾ।
ਇਹ ਵੀ ਪੜ੍ਹੋ – ਡੱਲੇਵਾਲ ਦੇ ਡਾਕਟਰਾਂ ਦਾ ਹੋਇਆ ਐਕਸੀਡੈਂਟ