ਫਾਜ਼ਿਲਕਾ ‘ਚ ਇਕ ਨਿੱਜੀ ਬੱਸ ਚਾਲਕ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਭਤੀਜਾ ਜ਼ਖਮੀ ਹੋ ਗਿਆ। ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤਾਂ ਲੋਕਾਂ ਨੇ ਕੰਡਕਟਰ ਨੂੰ ਫੜ ਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਪਿੰਡ ਬਾਦਾ ਦੇ ਰਹਿਣ ਵਾਲੇ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਝਾਰ ਖਰੀਦਣ ਦਾ ਕੰਮ ਕਰਦੇ ਹਨ ਅਤੇ ਉਹ ਆਪਣੀ ਮਾਸੀ ਜਮਨਾ ਦੇ ਨਾਲ ਪਿੰਡ ਰਾਮਕੋਟ ਅਤੇ ਅਜਾਮਵਾਲਾ ਦੇ ਇੱਕ ਪ੍ਰਾਈਵੇਟ ਬੱਸ ਦੇ ਡਰਾਈਵਰ ਨਾਲ ਮੰਡੀਆਂ ਵਿੱਚ ਜਾ ਰਹੇ ਸਨ ਸੜਕ ‘ਤੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਸ ਚਾਲਕ ਫਰਾਰ ਹੋ ਗਿਆ, ਪਰ ਲੋਕਾਂ ਨੇ ਬੱਸ ਕੰਡਕਟਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।