ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਦਿੱਲੀ ਦੀਆਂ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਵਿਚ ਗੁਮਰਾਹ ਨਾ ਹੋਣ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਾਲੇ ਤੱਕ ਪੰਜਾਬ ਵਿਚ ਆਪਣੇ ਕੀਤੇ ਵਾਅਦੇ ਮੁਤਾਬਕ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮਾਰਚ 2022 ਵਿਚ ਬਣੀ ਸੀ ਪਰ ਹੁਣ ਤੱਕ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ ਹੈ। ਇਸ ਕਰਕੇ ਦਿੱਲੀ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਦੇ ਝਾਂਸੇ ਵਿਚ ਨਾ ਆਉਣ ਕਿਉਂ ਕਿ ਫਰਵਰੀ ਵਿਚ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਰਕਾਰ ਬਣਨ ਤੇ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਸ ਨੂੰ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ – ਭਾਜਪਾ ਦੀ ਰਾਜਪਾਲ ਨੂੰ ਚਿੱਠੀ! ਸੂਬਾ ਸਰਕਾਰ ‘ਤੇ ਲਗਾਏ ਗੰਭੀਰ ਇਲਜ਼ਾਮ