‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮਹਿਲਾ ਕਮਿਸ਼ਨ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਅਤੇ ਉਸਦੀ 9 ਮਹੀਨਿਆਂ ਦੀ ਬੇਟੀ ਨਾਲ ਰੇਪ ਕਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਦਿੱਲੀ ਸਾਈਬਰ ਪੁਲਿਸ ਨੂੰ ਤੁਰੰਤ ਕਾਰਵਾਈ ਕਰਕੇ ਧਮਕੀ ਦੇਣ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਹੈ। ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਹੁਣ ਤੱਕ ਦੀ ਕਾਰਵਾਈ ਰਿਪੋਰਟ ਮੰਗ ਲਈ ਹੈ।
ਭਾਰਤੀ ਟੀਮ ਦੀ ਪਾਕਿਸਤਾਨ ਨਾਲ ਖੇਡੇ ਮੈਚ ਵਿੱਚ ਹੋਈ ਹਾਰ ਤੋਂ ਬਾਅਦ ਕਈ ਲੋਕਾਂ ਨੇ ਵਿਰਾਟ ਕੋਹਲੀ ਦੀ ਬੇਟੀ ਨਾਲ ਰੇਪ ਕਰਨ ਦੀ ਧਮਕੀ ਦਿੱਤੀ ਸੀ। ਇਨ੍ਹਾਂ ਲੋਕਾਂ ਨੇ ਕ੍ਰਿਕਟ ਟੀਮ ਦੇ ਇੱਕ ਖਿਡਾਰੀ ਸ਼ਮੀ ਨੂੰ ਵੀ ਨਿਸ਼ਾਨਾ ਬਣਾਇਆ ਹੈ। ਪੁਲਿਸ ਨੂੰ ਰਿਪੋਰਟ 8 ਨਵੰਬਰ ਤੱਕ ਦੇਣ ਲਈ ਕਿਹਾ ਗਿਆ ਹੈ।