The Khalas Tv Blog Punjab ਮਹਿਲਾ ਕਮਿਸ਼ਨ ਨੇ ਧਾਮੀ ਵਿਰੁਧ ਲਿਆ ਸੂ- ਮੋਟੋ , ਨੋਟਿਸ ਜਾਰੀ ਕਰ ਕੇ 4 ਦਿਨ ‘ਚ ਮੰਗਿਆ ਜਵਾਬ
Punjab

ਮਹਿਲਾ ਕਮਿਸ਼ਨ ਨੇ ਧਾਮੀ ਵਿਰੁਧ ਲਿਆ ਸੂ- ਮੋਟੋ , ਨੋਟਿਸ ਜਾਰੀ ਕਰ ਕੇ 4 ਦਿਨ ‘ਚ ਮੰਗਿਆ ਜਵਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ‘ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ।
ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਹਨਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ। ਉਹਨਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਹਨਾਂ ਖਿਲਾਫ ਵੀ ਢੁਕਵੀਂ ਕਾਰਵਾਈ ਕੀਤੀ ਜਾਵੇ।
ਉਹਨਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

ਦੂਜੇ ਬੰਨੇ | ਬੀਬੀ ਜੰਗੀਰ ਕੌਰ ਨੂੰ  ਬੋਲੀ ਭੱਦੀ ਸ਼ਬਦਾਬਲੀ ਦਾ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈ ਲਿਆ ਹੈ | ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ | ਉਨ੍ਹਾਂ ਨੇ S7P3 ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ |

ਮਹਿਲਾ ਕਮਿਸ਼ਨ ਨੇ S7P3 ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਰੁਧ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ | ਇਹ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ | ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫ਼ੀ ਨਹੀਂ ਹੈ | ਉਨ੍ਹਾਂ S7P3 ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ | ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ-ਤਾਰ ਕਰ ਦਿਤਾ ਹੈ |

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੱਤਰਕਾਰ ਗੁਰਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਉਸ ਵੇਲੇ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਦੋਂ ਉਨ੍ਹਾਂ ਨੂੰ  ਪੱਤਰਕਾਰ ਨੇ ਅਸਤੀਫ਼ਿਆਂ ਬਾਰੇ ਸਵਾਲ ਕੀਤਾ ਸੀ ਤੇ ਨਾਲ ਹੀ ਪੱਤਰਕਾਰ ਨੇ ਜ਼ਿਕਰ ਕੀਤਾ ਸੀ ਕਿ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅਸਤੀਫ਼ੇ ਦੇਣ ਦੀ ਮਿਆਦ ਧਾਮੀ ਨੇ ਵਧਵਾਈ ਹੈ | ਪੱਤਰਕਾਰ ਦੀ ਇੰਨੀ ਗੱਲ ਸੁਣਦਿਆਂ ਧਾਮੀ ਗੁੱਸੇ ਵਿਚ ਆ ਕੇ ਬੀਬੀ ਜਗੀਰ ਕੌਰ ਬਾਰੇ ਪੁੱਠਾ-ਸਿੱਧਾ ਬੋਲਣ ਲੱਗ ਗਏ |

 

Exit mobile version