Lifestyle Punjab

ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼

World's largest parantha prepared in Rangle Punjab MelaRecorded in the Guinness Book of World Records

ਅੰਮ੍ਰਿਤਸਰ -ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ।

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।

ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼
ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼।

ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।

ਉਨਾਂ ਦੱਸਿਆ ਕਿ ਖਾਸ ਇਹ ਵੀ ਹੈ ਕਿ ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।