ਚੰਡੀਗੜ੍ਹ (29 ਅਪ੍ਰੈਲ, 2026): ਆਮ ਆਦਮੀ ਪਾਰਟੀ (AAP) ਪੰਜਾਬ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸੂਬੇ ਦੇ ਪ੍ਰਸਿੱਧ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਅਧਿਕਾਰਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਹੋ ਗਏ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਕਾਰੀ ਖਿਤਾਬ ਜਿੱਤ ਚੁੱਕੇ ਪ੍ਰਿਤਪਾਲ ਸਿੰਘ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਘਾ ਸਵਾਗਤ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਰਸਮੀ ਸਮਾਰੋਹ ਦੌਰਾਨ ਪ੍ਰਿਤਪਾਲ ਸਿੰਘ ਫਗਵਾੜਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਮਾਨ ਨੇ ਪਹਿਲਵਾਨ ਨੂੰ ਸਿਆਸੀ ਪਿੜ ਵਿੱਚ ਨਵੀਂ ਪਾਰੀ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਮਕਬੂਲ ਸ਼ਖਸੀਅਤਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਨੌਜਵਾਨ ਅਤੇ ਖਿਡਾਰੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ।
ਪ੍ਰਿਤਪਾਲ ਸਿੰਘ ਫਗਵਾੜਾ ਨੇ ਖੇਡ ਦੇ ਮੈਦਾਨ ਵਿੱਚ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੇ ਤਜ਼ਰਬੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਸਹੀ ਸੇਧ ਮਿਲੇਗੀ।
ਮੁੱਖ ਮੰਤਰੀ @BhagwantMann ਦੀ ਕੰਮ ਦੀ ਰਾਜਨੀਤੀ ਤੋਂ ਪ੍ਰੇਰਿਤ ਹੋਇਆ ਖੇਡ ਜਗਤ ਦਾ ਇੱਕ ਹੋਰ ਨਾਮੀ ਸਿਤਾਰਾ
ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਦੇ ਸਨਮਾਨ ਜਿੱਤ ਚੁੱਕੇ ਪਹਿਲਵਾਨ ਪ੍ਰਿਤਪਾਲ ਸਿੰਘ ਫਗਵਾੜਾ ਵੀ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
ਮੁੱਖ ਮੰਤਰੀ ਮਾਨ ਨੇ ਸਨਮਾਨ ਕਰਦੇ ਹੋਏ ਕਰਵਾਈ ਰਸਮੀ ਸ਼ਮੂਲੀਅਤ ਅਤੇ ਸਿਆਸੀ ਸਫ਼ਰ ਦੀ… pic.twitter.com/ToPbizCGvz
— AAP Punjab (@AAPPunjab) April 29, 2026

