Punjab

ਪੰਜਾਬ ‘ਚ ਦੋ ਦਿਨ ਮੀਂਹ ਦਾ ਯੈਲੋ ਅਲਰਟ, ਤਾਪਮਾਨ ‘ਚ ਬਦਲਾਅ

ਸਾਉਣ ਮਹੀਨੇ ਤੋਂ ਪਹਿਲਾਂ ਹੀ ਪੰਜਾਬ ‘ਚ ਬੱਦਲ ਛਾ ਗਏ ਹਨ ਤੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮਾਨਸਾ, ਸੰਗਰੂਰ , ਪਟਿਆਲਾ, ਬਠਿੰਡਾ, ਜਲੰਧਰ, ਤਰਨ ਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ

ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।