ਅੱਜ (23 ਜੁਲਾਈ) ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਲਈ ਪੀਲਾ ਅਲਰਟ ਹੈ। ਇਸ ਸਮੇਂ ਦੌਰਾਨ, ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਹਿਮਾਚਲ ਦੇ ਨਾਲ ਲੱਗਦੇ ਮੋਹਾਲੀ ਸ਼ਾਮਲ ਹਨ।
ਮੌਸਮ ਵਿਭਾਗ ਚੰਡੀਗੜ੍ਹ ਦੇ ਕੀਤੇ ਹੋਏ ਟਵੀਟ ਦੇ ਮੁਤਾਬਕ ਅੱਜ . ਸੰਗਰੂਰ , ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਬਰਨਾਲਾ, ਫਿਰੋਜ਼ਪੁਰ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:23/07/2025 07:18:2. ਸੰਗਰੂਰ , ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/yCp9tufvHW
— IMD Chandigarh (@IMD_Chandigarh) July 23, 2025
ਸਵੇਰੇ 8 ਵਜੇ ਤੱਕ ਅਲਰਟ
ਮੌਸਮ ਵਿਭਾਗ ਨੇ ਸਵੇਰੇ 8.30 ਵਜੇ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਲਹਿਰਾ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਕਿ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ।
ਜਦਕਿ ਬੁਢਲਾਡਾ, ਮਲੇਰਕੋਟਲਾ, ਮੂਨਕ, ਪਤਾਰਾ, ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਅੰਮ੍ਰਿਤਸਰ ਇੱਕ, ਅਜਨਾਲਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੱਜ ਸਾਰਾ ਦਿਨ ਇਸੇ ਤਰ੍ਹਾਂ ਪਵੇਗਾ ਮੀਂਹ
ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ 75 ਤੋਂ 100% ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 7 ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ 50 ਤੋਂ 75% ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਥਾਵਾਂ ‘ਤੇ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।