Punjab

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਮੌਸਮ ਵਿਭਾਗ (Meteorological Department) ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow alert issued)   ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਦੇ ਕਾਰਨ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ-

  • ਅੰਮ੍ਰਿਤਸਰ— ਸ਼ਹਿਰ ‘ਚ ਅੱਜ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
  • ਜਲੰਧਰ— ਅੱਜ ਸ਼ਹਿਰ ‘ਚ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
  • ਲੁਧਿਆਣਾ- ਅੱਜ ਬੱਦਲਵਾਈ ਰਹੇਗੀ। ਮੀਂਹ ਅਤੇ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਤਾਪਮਾਨ 22 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਪਟਿਆਲਾ— ਸ਼ਹਿਰ ‘ਚ ਅੱਜ ਵੀ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 22 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
  • ਮੋਹਾਲੀ— ਸ਼ਹਿਰ ‘ਚ ਅੱਜ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ। ਤਾਪਮਾਨ ਘੱਟੋ-ਘੱਟ 21 ਅਤੇ ਵੱਧ ਤੋਂ ਵੱਧ 36 ਡਿਗਰੀ ਰਹਿਣ ਦੀ ਸੰਭਾਵਨਾ ਹੈ।