Punjab

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ: ਪੂਰੇ ਸੂਬੇ ‘ਚ ਮੀਂਹ ਦੀ ਸੰਭਾਵਨਾ

ਮੁਹਾਲੀ : ਪੰਜਾਬ ਵਿੱਚ ਦੇਰ ਰਾਤ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ ਅਤੇ ਮੌਸਮ ਵੀ ਸੁਹਾਵਨਾ ਹੋ ਗਿਆ ਹੈ।  ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੁਹਾਲੀ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਪਟਿਆਲਾ ਸਮਕੇ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।