The Khalas Tv Blog India ਖੇਤੀ ਕਾਨੂੰਨਾ ਦਾ ਮਾਮਲਾ: ਹਰਿਆਣਾ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੂੰ ਕੀਤਾ ਗ੍ਰਿਫ਼ਤਾਰ
India

ਖੇਤੀ ਕਾਨੂੰਨਾ ਦਾ ਮਾਮਲਾ: ਹਰਿਆਣਾ ਪੁਲਿਸ ਨੇ ਸਵਰਾਜ ਇੰਡੀਆ ਪਾਰਟੀ ਦੇ ਆਗੂ ਯੋਗਿੰਦਰ ਯਾਦਵ ਨੂੰ ਕੀਤਾ ਗ੍ਰਿਫ਼ਤਾਰ

 

‘ਦ ਖ਼ਾਲਸ ਬਿਊਰੋ:-  ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਯੋਗਿੰਦਰ ਯਾਦਵ ਸਣੇ ਕਈ ਹੋਰਾਂ ਲੋਕਾਂ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਮੰਗਲਵਾਰ ਰਾਤ ਤੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਵਾਰਜ ਇੰਡੀਆ ਪਾਰਟੀ ਦੇ ਰਾਸ਼ਟਰੀ ਕਨਵੀਨਰ ਯੋਗਿੰਦਰ ਯਾਦਵ ਸਿਰਸਾ ‘ਚ ਧਰਨੇ ‘ਤੇ ਬੈਠੇ ਸਨ।

 

ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦੇ ਉਪ ਮੁਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਣਾ ਸੀ।

 

ਪਰ ਪੁਲਿਸ ਨੇ ਕਿਸਾਂਨਾ ਨੂੰ ਦੁਸ਼ਿਅੰਤ ਚੋਟਾਲਾ ਦੀ ਕੋਠੀ ਤੋਂ 200 ਮੀਟਰ ਪਹਿਲਾਂ ਹੀ ਰੋਕ ਲਿਆ ਸੀ। ਪੁਲਿਸ ਵੱਲੋਂ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ‘ਤੇ ਪਾਣੀ ਦੀਆਂ ਬੁਛਾੜਾ ਕੀਤੀਆਂ ਗਈਆਂ। ਜਿਸ ਤੋਂ ਬਾਅਦ ਕਿਸਾਨਾਂ ਨੇ ਪੱਕੇ ਧਰਨੇ ਦਾ ਐਲਾਨ ਕਰ ਦਿੱਤਾ ਸੀ।

Exit mobile version