Punjab

ਜੋ ਬੀਜੋਗੇ, ਉਹੀ ਵੱਢੋਗੇ, ਕੈਪਟਨ ਦੀ ਰਾਵਤ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ

‘ ਦ ਖ਼ਾਲਸ ਬਿਊਰੋ : ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਵੱਲੋਂ ਪਾਰਟੀ ਦੇ ਪ੍ਰਤੀ ਨਾਰਾਜ਼ਗੀ ਪ੍ਰਗਟਾਉਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੀਸ਼ ਰਾਵਤ ‘ਤੇ ਤੰਜ ਕੱਸਦਿਆਂ ਟਵੀਟ ਕੀਤਾ ਕਿ, ‘ਜੋ ਬੀਜੋਗੇ, ਉਹੀ ਵੱਢੋਗੇ। ਇਸ ਨਾਲ ਕੈਪਟਨ ਨੇ ਹਰੀਸ਼ ਰਾਵਤ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਕੈਪਟਨ ਨੇ ਹਰੀਸ਼ ਰਾਵਤ ‘ਤੇ ਇਸ ਲਈ ਨਿਸ਼ਾਨਾ ਕੱਸਿਆ ਹੈ ਕਿਉਂਕਿ ਜਦੋਂ ਪੰਜਾਬ ਕਾਂਗਰਸ ‘ਚ ਵਿਵਾਦ ਸੀ ਤਾਂ ਕਾਂਗਰਸ ਹਾਈਕਮਾਂਡ ਵੱਲੋਂ ਹਰੀਸ਼ ਰਾਵਤ ਨੂੰ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸੁਲ੍ਹਾ-ਸਫਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਹਾਲਾਂਕਿ, ਹਰੀਸ਼ ਰਾਵਤ ਇਸ ਵਿੱਚ ਅਸਫ਼ਲ ਰਹੇ ਸਨ, ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਦੇ ਨਾ ਮੰਨੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ ਅਤੇ ਫਿਰ ਉਨ੍ਹਾਂ ਨੇ ਕਾਂਗਰਸ ਤੋਂ ਦੂਰੀ ਬਣਾ ਲਈ। ਹੁਣ ਉਹ ਆਪਣੀ ਨਵੀਂ ਸਿਆਸੀ ਪਾਰਟੀ ਬਣਾ ਕੇ ਪੰਜਾਬ ਚੋਣਾਂ ਵਿੱਚ ਭਾਜਪਾ ਨਾਲ ਚੋਣ ਗੱਠਜੋੜ ਕਰ ਰਹੇ ਹਨ।