The Khalas Tv Blog Others ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ
Others

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ

Young man died due to drug overdose,

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ 'ਚ ਵਿਛੇ ਸੱਥਰ

ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਸ੍ਰੀ ਗੋਇੰਦਵਾਲ ਸਾਹਿਬ ਦੇ ਕਸਬਾ ਫਤਿਆਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 22 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਫਤਿਆਬਾਦ ਦੇ 22 ਸਾਲਾ ਨੌਜਵਾਨ ਦੀ ਵੱਧ ਮਾਤਰਾ ’ਚ ਨਸ਼ਾ ਲੈਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਜੁਗਰਾਜ ਸਿੰਘ ਪੁੱਤਰ ਤਰਸੇਮ ਸਿੰਘ ਨਸ਼ੇ ਕਰਨ ਦਾ ਆਦੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਈ ਵਾਰ ਜੁਗਰਾਜ ਸਿੰਘ ਦਾ ਨਸ਼ਾ ਛਡਾਉਣ ਲਈ ਯਤਨ ਕੀਤੇ ਗਏ ਪਰ ਉਹ ਇਸ ਮਾੜੀ ਆਦਤ ਤੋਂ ਛੁਟਕਾਰਾ ਨਾ ਪਾ ਸਕਿਆ। ਉਨ੍ਹਾਂ ਦੱਸਿਆ ਕਿ ਕੱਲ੍ਹ ਵੱਧ ਮਾਤਰਾ ’ਚ ਨਸ਼ਾ ਲੈਣ ਕਾਰਨ ਜੁਗਰਾਜ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨਿਰਮਲ ਕੌਰ ਅਤੇ ਭਰਾ ਰਣਜੀਤ ਸਿੰਘ ਨੇ ਆਖਿਆ ਕਿ ਸਰਕਾਰ ਨਸ਼ੇ ਰੋਕਣ ’ਚ ਨਾਕਾਮ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਨਸ਼ਿਆਂ ਦੀ ਵਿਕਰੀ ਨਾ ਰੁਕਣ ਕਾਰਨ ਪੁਲੀਸ ਖ਼ਿਲਾਫ਼ ਵੀ ਰੋਸ ਜ਼ਾਹਿਰ ਕੀਤਾ।

ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ।

ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।

Exit mobile version