The Khalas Tv Blog International ਪੰਜਾਬ ਤੋਂ ਕੈਨੇਡਾ ਪੜ੍ਹਾਈ ਕਰਨ ਗਏ ਨੌਜਵਾਨ ਨੇ ਕੀਤੀ ਖੁਦਕੁਸ਼ੀ
International

ਪੰਜਾਬ ਤੋਂ ਕੈਨੇਡਾ ਪੜ੍ਹਾਈ ਕਰਨ ਗਏ ਨੌਜਵਾਨ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਕੈਨੇਡਾ ) :- ਪੰਜਾਬ ਤੋਂ ਕੈਨੇਡਾ ‘ਚ ਸਟੱਡੀ ਵੀਜ਼ਾ ’ਤੇ ਗਏ 21 ਸਾਲਾਂ ਨੌਜਵਾਨ ਨੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਮਰਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ PAP ਜਲੰਧਰ ਵੱਜੋਂ ਹੋਈ ਹੈ। ਪੰਜਾਬ ਪੁਲੀਸ ਵਿੱਚ ASI ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2017 ਵਿੱਚ ਸਟੱਡੀ ਵੀਜ਼ਾ ’ਤੇ ਗਿਆ ਸੀ। ਉਹ ਸਰੀ ਵਿੱਚ ਪੜ੍ਹਦਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਕੰਮ ਵੀ ਕਰਦਾ ਸੀ ਪਰ ਉਸ ਨੇ ਕਦੇਂ ਪੈਸੇ ਨਹੀਂ ਸੀ ਭੇਜੇ।

ਨਵੰਬਰ 2019 ਵਿੱਚ ਉਸ ਨੇ ਫੀਸ ਲਈ 20 ਲੱਖ ਰੁਪਏ ਮੰਗਵਾਏ। ਮਲਕੀਤ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਦੱਸਿਆ ਕਿ ਉਹ ਇੱਕ ਲੜਕੀ ਦੇ ਚੱਕਰ ਵਿੱਚ ਫੱਸ ਗਿਆ ਹੈ ਅਤੇ ਸਾਰੇ ਪੈਸੇ ਲੜਕੀ ਨੂੰ ਦੇ ਦਿੱਤੇ ਹਨ, ਅਤੇ ਹੁਣ ਫੀਸ ਦੇਣ ਲਈ ਪੈਸੇ ਨਹੀਂ ਹੈ। ਅਮਰਿੰਦਰ ਸਿੰਘ ਨੇ ਆਪਣੀ ਪੜ੍ਹਾਈ ਮੁਕੰਮਲ ਕਰ ਲਈ ਸੀ।

ਇੱਕ ਵਾਰ ਪਹਿਲਾਂ ਵੀ ਉਸ ਨੇ ਆਤਮ ਹੱਤਿਆ ਕਰਨ ਦਾ ਯਤਨ ਕੀਤਾ। ਉਦੋਂ ਉਸ ਦੇ ਦੋਸਤਾਂ ਤੇ ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਸਮਝਾ ਦਿੱਤਾ ਸੀ। ਉਦੋਂ ਦੁਬਾਰਾ ਅਜਿਹੀ ਗਲਤੀ ਨਾ ਕਰਨ ਨੂੰ ਮੰਨ ਵੀ ਗਿਆ ਸੀ, ਪਰ ਕੁੱਝ ਦਿਨ ਪਹਿਲਾਂ ਉਸ ਨੇ ਆਤਮ ਹੱਤਿਆ ਕਰ ਲਈ। ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਪਾਕਿਸਤਾਨ ਦੀ ਲੜਕੀ ਦੇ ਚੱਕਰ ਵਿੱਚ ਫੱਸ ਗਿਆ ਸੀ ਜੋ ਕਰਾਚੀ ਦੀ ਰਹਿਣ ਵਾਲੀ ਸੀ। ਉਸ ਦੇ ਪੁੱਤਰ ਦੀ ਦੋਸਤੀ ਲੜਕੀ ਨਾਲ ਇੰਸਟਾਗ੍ਰਾਮ ’ਤੇ ਹੋਈ ਸੀ ਅਤੇ ਉਸ ਨੂੰ ਉਹ ਫੋਨ ਵੀ ਕਰਦਾ ਰਹਿੰਦਾ ਸੀ। ਪਾਕਿਸਤਾਨ ਦੀ ਲੜਕੀ ਨੂੰ ਉਹ ਤੋਹਫੇ ਤੇ ਪੈਸੇ ਵੀ ਭੇਜਦਾ ਰਹਿੰਦਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਹੁਣ ਉਨ੍ਹਾ ਕੋਲ ਆਪਣੇ ਪੁੱਤਰ ਦੀ ਲਾਸ਼ ਮੰਗਵਾਉਣ ਜੋਗੇ ਵੀ ਪੈਸੇ ਨਹੀਂ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਾਸ਼ ਮੰਗਵਾਉਣ ਦਾ ਪ੍ਰਬੰਧ ਕੀਤਾ ਜਾਵੇ।

Exit mobile version