‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਪਣੇ ਹੀ ਤਰ੍ਹਾਂ ਦੇ ਇੱਕ ਨਵੇਂ ਮਾਮਲੇ ਵਿੱਚ ਮੁੰਬਈ ਦੀ ਇੱਕ ਅਦਾਲਤ ਨੇ 20 ਸਾਲ ਦੇ ਨੌਜਵਾਨ ਨੂੰ ਯੌਨ ਸ਼ੋਸ਼ਣ ਤੋਂ ਸੁਰੱਖਿਆ ਦੇਣ ਵਾਲੇ ਪੋਕਸੋ ਕਾਨੂੰਨ ਅਧੀਨ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਨੂੰ ਨਾਬਾਲਗ ਕੁੜੀ ਨੂੰ ਅੱਖ ਮਾਰਨ ਅਤੇ ਫਲਾਇੰਗ ਕਿੱਸ ਕਰਨ ਦਾ ਦੋਸ਼ੀ ਪਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਕੁੜੀ ਨੇ ਪਿਛਲੇ ਸਾਲ 29 ਫਰਵਰੀ ਨੂੰ ਆਪਣੀ ਮਾਂ ਨੂੰ ਦੱਸਿਆ ਸੀ ਕਿ ਇੱਕ ਨੌਜਵਾਨ ਨੇ ਉਸ ਨਾਲ ਇਹ ਹਰਕਤਾਂ ਕੀਤੀਆਂ ਹਨ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਤੇ ਉਸ ‘ਤੇ ਯੌਨ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਹੈ।
ਮੁਕੱਦਮੇ ਦੌਰਾਨ ਮੁਲਜ਼ਮ ਨੌਜਵਾਨ ਨੇ ਅਦਾਲਤ ਨੂੰ ਕਿਹਾ ਕਿ ਪੀੜਤ ਕੁੜੀ ਅਤੇ ਉਹ ਖੁਦ ਵੱਖ-ਵੱਖ ਭਾਈਚਾਰਿਆਂ ਨਾਲ ਸੰਬੰਧਤ ਹਨ। ਕੁੜੀ ਦੀ ਮਾਂ ਨੇ ਉਨ੍ਹਾਂ ਦੋਵਾਂ ਨੂੰ ਗੱਲਬਾਤ ਕਰਨ ਤੋਂ ਰੋਕਣ ਲਈ ਇਹ ਸ਼ਿਕਾਇਤ ਦਰਜ ਕਰਵਾਈ ਹੈ। ਉਸਨੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ।