‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੂੰ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਲਈ ਵੈਕਸੀਨ ਮਿਲ ਗਈ ਹੈ। ਪੰਜਾਬ ਨੂੰ 1 ਲੱਖ 14 ਹਜ਼ਾਰ ਕੋਵੈਕਸੀਨ ਦੀਆਂ ਡੋਜ਼ਾਂ ਮਿਲੀਆਂ ਹਨ। ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਵਿੱਚ ਵੈਕਸੀਨ ਪਹੁੰਚੀ ਹੈ। ਪਰ ਵੈਕਸੀਨ ਦਾ ਇਹ ਕੋਟਾ ਪੰਜਾਬ ਸਰਕਾਰ ਲਈ ਕਾਫੀ ਨਹੀਂ ਹੈ, ਕਿਉਂਕਿ ਇਹ ਵੈਕਸੀਨ ਅੱਜ ਜਾਂ ਕੱਲ੍ਹ ਤੱਕ ਖਤਮ ਹੋ ਜਾਵੇਗੀ। ਇਸ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਲਗਾਤਾਰ ਵੈਕਸੀਨ ਪੰਜਾਬ ਵਿੱਚ ਸਪਲਾਈ ਕਰਨ ਦੀ ਮੰਗ ਕਰ ਰਹੀ ਹੈ।
ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਘਾਟ ਦੇ ਕਾਰਨ ਕੋਵਿਡ ਮਰੀਜ਼ਾਂ ਸਮੇਤ ਪੰਜਾਬ ਸਰਕਾਰ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕਈ ਵਾਰ ਚਿੱਠੀ ਲਿਖ ਕੇ ਵੈਕਸੀਨ ਅਤੇ ਆਕਸੀਜਨ ਸਿਲੰਡਰਾਂ ਦੀ ਪੰਜਾਬ ਵਿੱਚ ਸਪਲਾਈ ਜਲਦ ਕਰਨ ਦੀ ਅਪੀਲ ਕੀਤੀ ਹੈ।