The Khalas Tv Blog India ਸਕੂਲ ਦੇ ਫ਼ੰਕਸ਼ਨ ‘ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ Video
India Punjab Religion

ਸਕੂਲ ਦੇ ਫ਼ੰਕਸ਼ਨ ‘ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ Video

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ।

ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰੰਤ ਜਨਤਕ ਖੇਤਰ (Public Domain) ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ। ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸਰੀਰਕ ਤੌਰ ‘ਤੇ ਨਕਲ ਕਰਨਾ ਸਿੱਖ ਕੌਮ ਲਈ ਬਹੁਤ ਹੀ ਇਤਰਾਜ਼ਯੋਗ ਮੰਨਿਆ ਜਾਂਦਾ ਹੈ ਅਤੇ ਸਿੱਖ ਸਿਧਾਂਤਾਂ ਅਤੇ ਸਿਧਾਂਤਾਂ ਅਨੁਸਾਰ ਸਖਤ ਮਨਾਹੀ ਹੈ। ਇਸ ਐਕਟ ਦੀ ਇਜਾਜ਼ਤ ਨਹੀਂ ਹੈ ਕਿਉਂਕਿ ਇਹ ਸਿੱਖ ਸੰਗਤ (ਭਾਈਚਾਰੇ) ਦੀਆਂ ਭਾਵਨਾਵਾਂ ਨਾਲ ਸਬੰਧਤ ਹੈ। ਅਜਿਹੇ ਵਿੱਚ ਅਸੀਂ ਪ੍ਰਧਾਨ ਮੰਤਰੀ ਸ਼੍ਰੀ ਕੇਂਦਰੀ ਵਿਦਿਆਲਿਆ ਪਯਾਨੂਰ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਇਸ ਵੱਲ ਧਿਆਨ ਦੇਣ ਦੀ ਬੇਨਤੀ ਕਰਦੇ ਹਾਂ।

ਦੱਸ ਦਈਏ ਕਿ ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ, ਜਿਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ।

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਤ ਸਕੂਲਾਂ ਵਿਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ।

ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿੱਖਾਂ ਵਿਚ ਸਾਹਿਬਜ਼ਾਦਿਆਂ ਵਲੋਂ ਦਿੱਤੀ ਗਈ ਸ਼ਹਾਦਤ ਲਈ ‘ਬਾਬਾ’ ਸ਼ਬਦ ਵਰਤਿਆ ਜਾਂਦਾ ਹੈ ਜਦਕਿ ‘ਬਾਲ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ।

 

 

Exit mobile version