Punjab Religion

ਗਿਆਨੀ ਰਘਬੀਰ ਸਿੰਘ ਦੀ ਸਿੱਖ ਨੌਜਵਾਨਾਂ ਨੂੰ ਸਲਾਹ, ਖਿਡਾਰੀ ਜਰਮਨਪ੍ਰੀਤ ਦੀ ਕੀਤੀ ਤਾਰੀਫ

ਸ੍ਰੀ ਅਕਾਲ ਤਖ਼ਤ ਸਾਹਿਬ (Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਪੈਰਿਸ ਓਲੰਪਿਕਸ-2024 (Paris Olympic 2024) ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ (Jarmanpreet Singh) ਨੂੰ ਬਿਹਤਰੀਨ ਪ੍ਰਦਰਸ਼ਨ ਲਈ ਵਧਾਈ ਦਿੱਤੀ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈਂਦਿਆਂ ਪਤਿਤਪੁਣਾ ਤੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ ਵਰਗੇ ਖੇਤਰਾਂ ਵਿਚ ਅੱਗੇ ਵਧਦਿਆਂ ਸਿੱਖ ਕੌਮ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਰਤੀ ਹਾਕੀ ਦੇ ਇਤਿਹਾਸ ਵਿਚ ਬਲਬੀਰ ਸਿੰਘ ਸੀਨੀਅਰ ਅਤੇ ਰਾਜਪਾਲ ਸਿੰਘ ਵਰਗੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੇ ਆਪਣੇ ਸਮਿਆਂ ਵਿਚ ਸੁਨਹਿਰੀ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਪੈਰਿਸ ਓਲੰਪਿਕਸ ਦੌਰਾਨ ਹਾਕੀ ਦੇ ਮੈਦਾਨ ਵਿਚ ਖੁੱਲ੍ਹੇ ਦਾੜ੍ਹੇ ਸਮੇਤ ਆਪਣੇ ਨਿਆਰੇ ਸਰੂਪ ਅਤੇ ਚੰਗੇ ਖੇਡ ਪ੍ਰਦਰਸ਼ਨ ਕਾਰਨ ਵਿਸ਼ਵ ਭਰ ਦੇ ਹਾਕੀ ਪ੍ਰੇਮੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਸਿੱਖ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ-ਸ੍ਰੋਤ ਹਨ ਅਤੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਸਿੱਖੀ ਸਰੂਪ ਬਰਕਰਾਰ ਰੱਖਦਿਆਂ ਸਿੱਖ ਕੌਮ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ –   ਵਿਨੇਸ਼ ਫੋਗਾਟ ਦੀ ਵੱਡੀ ਜਿੱਤ, ਟੋਕੀਓ ਓਲੰਪਿਕ ਚੈਂਪੀਅਨ ਨੂੰ ਹਰਾ ਕੇ ਪਰੇਸ਼ਾਨ