Punjab

ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨੂੰ ਦੇ ਛੋਟੇ ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ

Senior Journalist of Punjabi Tribune Devinderpal bereaved, younger son passes away

ਚੰਡੀਗੜ੍ਹ : ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਛੋਟੇ ਪੁੱਤਰ ਅਰਸ਼ ਸ਼ਰਮਾ ਦਾ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਦਵਿੰਦਰਪਾਲ ਦੇ ਛੋਟੇ ਪੁੱਤਰ ਅਰਸ਼ ਸ਼ਰਮਾ ਜਦੋਂ ਫਗਵਾੜਾ ਜਾ ਰਹੇ ਸਨ ਤਾਂ ਰਸਤੇ ਵਿੱਚ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਜਾਨ ਚਲੀ ਗਈ।