The Khalas Tv Blog Punjab ਮਜੀਠੀਆ ਦੇ ਹੱਕ ‘ਚ ਸੜਕਾਂ ‘ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ
Punjab

ਮਜੀਠੀਆ ਦੇ ਹੱਕ ‘ਚ ਸੜਕਾਂ ‘ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

‘ਦ ਖ਼ਾਲਸ ਬਿਊਰੋ : ਯੂਥ ਅਕਾਲੀ ਦਲ ਵੱਲੋਂ ਅੱਜ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਨਸ਼ਾ ਤਸਕਰੀ ਦੇ ਦਰਜ ਕੀਤੇ ਗਏ ਪਰਚੇ ਦੇ ਵਿਰੋਧ ‘ਚ ਜ਼ਬਰਦਸਤ ਰੋਸ ਪ੍ਰਦਰ ਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇੱਕਠੇ ਹੋਏ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੱਢਿਆ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਪੁਤਲਾ ਫੂਕ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਦੇ ਰਾਜਪਾਲ ਦੇ ਨਾਮ ਮੈਮੋਰੰਡਮ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਮੈਮੋਰੈਂਡਮ ਵਿੱਚ ਮਜੀਠੀਆ ‘ਤੇ ਦਰਜ ਕੀਤੇ ਗਏ ਪਰਚੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਦਲ ਨੇ ਕਿਹਾ ਕਿ ਇਹ ਕੇਸ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਇਹ ਬਿਲਕੁਲ ਸਿਆਸਤ ਤੋਂ ਪ੍ਰੇਰਿਤ ਗਿਣੀ ਮਿੱਥੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਡਟ ਕੇ ਬਿਕਰਮ ਸਿੰਘ ਮਜੀਠੀਆ ਨਾਲ ਖੜਾ ਹੈ ਅਤੇ ਸਰਕਾਰ ਦੀ ਹਰ ਤਰੀਕੇ ਦੀ ਸਿਆਸੀ ਰੰਜਿਸ਼ ਕਾਰਵਾਈ ਦਾ ਵਿਰੋਧ ਕਰੇਗਾ

Exit mobile version